
ਭਾਰਤ ਪਾਕਿਸਤਾਨ ਸੀਜ਼ਫਾਇਰ : ਜੰਗਬੰਦੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੱਡੀ ਮੀਟਿੰਗ, ਐਨਐਸਏ, ਸੀਡੀਐਸ ਸਮੇਤ ਤਿੰਨਾਂ ਸੈਨਾਵਾਂ ਦੇ ਮੁੱਖੀ ਵੀ ਹੋਏ ਸ਼ਾਮਲ
….
ਨਵੀਂ-ਦਿੱਲੀ/SANGHOL-TIMES/12 ਮਈ,2025(ਮਲਕੀਤ ਸਿੰਘ ਭਾਮੀਆਂ) :- ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵੱਡੀ ਮੀਟਿੰਗ ਕੀਤੀ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਅਤੇ ਤਿੰਨਾਂ ਸੈਨਾਵਾਂ ਦੇ ਮੁੱਖੀ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਗਬੰਦੀ ਤੋਂ ਬਾਅਦ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਤੁਰੰਤ ਅਤੇ ਸੰਪੂਰਨ ਜੰਗਬੰਦੀ ‘ਤੇ ਸਹਿਮਤ ਹੋ ਗਏ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਸਵੇਰੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ‘ਤੇ ਅਪਣੀ ਰਾਏ ਰੱਖੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚਾਰ ਦਿਨਾਂ ਦੀ ਦੁਸ਼ਮਣੀ ਤੋਂ ਬਾਅਦ ਜੰਗਬੰਦੀ ਲਈ ਸਹਿਮਤ ਹੋਣ ਲਈ ਦੋਵਾਂ ਦੇਸ਼ਾਂ ਨਾਲ ਵਪਾਰ ਅਤੇ ਕਸ਼ਮੀਰ ਮੁੱਦੇ ਦੇ ਹੱਲ ਲਈ ਮਿਲਕੇ ਕੰਮ ਕਰਨਗੇ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸਨੂੰ ਅਮਰੀਕਾ ਦੀ ਵਿਚੋਲਗੀ ਵਾਲੀ ਜੰਗਬੰਦੀ ਦੱਸਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ “ਸ਼ਾਂਤੀ ਦਾ ਰਸਤਾ ਚੁਣਨ ਵਿੱਚ ਸੂਝ – ਬੂਝ ਅਤੇ ਰਾਜਨੀਤਕ ਸੂਝ – ਬੁੱਝ” ਲਈ ਪ੍ਰਸ਼ੰਸਾ ਕੀਤੀ। ਅਮਰੀਕਾ ਦੀ ਵਿਚੋਲਗੀ ਹੇਠ ਜੰਗਬੰਦੀ ਅਜਿਹੇ ਸਮੇਂ ਹੋਈ ਜਦੋਂ ਭਾਰਤ ਅਤੇ ਪਾਕਿਸਤਾਨ ਫੋਜਾਂ ਇੱਕ ਦੂਜੇ ਦੇ ਫੋਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੀਆਂ ਸਨ, ਜਿਸ ਨਾਲ ਟਕਰਾਅ ਬਹੁਤ ਜਿਆਦਾ ਵੱਧ ਗਿਆ ਸੀ।