
“ਆਪ” ਵਿਧਾਇਕ ਰਮਨ ਅਰੋੜਾ ਦੇ ਘਰ ‘ਤੇ ਵਿਜੀਲੈਂਸ ਬਿਊਰੋ ਵੱਲੋ ਛਾਪੇਮਾਰੀ, ਭ੍ਰਿਸ਼ਟਾਚਾਰ ਨਾਲ ਜੁੜਿਆ ਹੈ ਮਾਮਲਾ ‘ਤੇ ਕੀਤਾ ਗਿਆ ਗ੍ਰਿਫਤਾਰ
ਜਲੰਧਰ/SANGHOL-TIMWS/23 ਮਈ,2025 (ਮਲਕੀਤ ਸਿੰਘ ਭਾਮੀਆਂ) :- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਦੇ “ਆਪ” ਵਿਧਾਇਕ ਰਮਨ ਅਰੋੜਾ ਦੇ ਘਰ ਛਾਪੇਮਾਰੀ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਦੇ ਘਰ ਵਿਜੀਲੈਂਸ ਬਿਊਰੋ ਵੱਲੋਂ ਪਿੱਛਲੇ ਦਿਨੀਂ ਗ੍ਰਿਫਤਾਰ ਕੀਤੇ ਗਏ ਨਗਰ ਨਿਗਮ ਜਲੰਧਰ ਦੇ ਅਧਿਕਾਰੀ ਸੁਖਦੇਵ ਵਿਸ਼ਿਸ਼ਟ ਏਟੀਪੀ ਦੇ ਨਾਲ ਸੰਬੰਧਤ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਰਮਨ ਅਰੋੜਾ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। “ਆਪ” ਨੇਤਾ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਰਮਨ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਸਰਕਾਰੀ ਬੁਲਾਰੇ ਨੇ ਕਿਹਾ ਕਿ ਅੱਜੇ ਤੱਕ ਕੋਈ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਵਿਧਾਇਕ ਖਿਲਾਫ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿੱਚ ਕੀਤੀ ਗਈ ਹੈ। ਅਮਨ ਅਰੋੜਾ ‘ਤੇ ਦੋਸ਼ ਲੱਗ ਰਹੇ ਹਨ ਕਿ ਵਿਧਾਇਕ ਪਹਿਲਾਂ ਨਗਰ ਨਿਗਮ ਦੇ ਅਫਸਰਾਂ ਦੇ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਦਾਂ ਸੀ, ਉਪਰੰਤ ਉਹ ਲੋਕਾਂ ਤੋਂ ਪੈਸੇ ਲੈਕੇ ਨੋਟਿਸ ਨੂੰ ਰਫਾ – ਦਫਾ ਕਰਵਾਉਂਦਾ ਸੀ। ਕੁੱਝ ਦਿਨ ਪਹਿਲਾਂ ਲਈ ਗਈ ਸੀ ਸੁਰੱਖਿਆ ਵਾਪਿਸ ! ਕੁੱਝ ਦਿਨ ਪਹਿਲਾਂ ਸਰਕਾਰ ਨੇ ਰਮਨ ਅਰੋੜਾ ਦੀ ਸੁਰੱਖਿਆ ਹਟਾ ਦਿੱਤੀ ਸੀ। ਰਮਨ ਅਰੋੜਾ ਨੇ ਖੁੱਦ ਸੁਰੱਖਿਆ ਹਟਾਉਣ ਦੀ ਪੁਸ਼ਟੀ ਕੀਤੀ ਸੀ। ਸੁਰੱਖਿਆ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਚਰਚਾ ਸੀ ਕਿ ਸਰਕਾਰ ਜਲਦੀ ਹੀ ਰਮਨ ਅਰੋੜਾ ਖਿਲਾਫ ਕਾਰਵਾਈ ਕਰ ਸਕਦੀ ਹੈ।