
ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੈਜਿਸਟ੍ਰੇਟ ਡਾ ਸੋਨਾ ਥਿੰਦ ਵੱਲੋ ਆਬਕਾਰੀ ‘ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੀ ਗੈਰ ਕਾਨੂੰਨੀ ਤਸਕਰੀ ਸਖਤੀ ਨਾਲ ਰੋਕਣ ਦੇ ਆਦੇਸ਼
ਫਤਹਿਗੜ੍ਹ ਸਾਹਿਬ/SANGHOL-TIMES/23May,2025( ਮਲਕੀਤ ਸਿੰਘ ਭਾਮੀਆਂ ) :- ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਆਬਕਾਰੀ ‘ਤੇ ਪੁਲਿਸ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਰੱਖਦੇ ਹੋਏ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸ਼ਰਾਬ ਦੀ ਗੈਰ ਕਾਨੂੰਨੀ ਤਸਕਰੀ ਨੂੰ ਸਖਤੀ ਨਾਲ ਰੋਕਣ ਦੇ ਹੁਕਮ ਦਿੱਤੇ ਹਨ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਵੱਲੋ ਇਸ ਸੰਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਕਿਸੇ ਵੀ ਪੱਧਰ ਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਕਿਹਾ ਕਿ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਸ਼ਲਾਖਾਂ ਪਿੱਛੇ ਜਰੂਰ ਪਹੁੰਚਾਇਆ ਜਾਵੇ ਜੋ ਨਜਾਇਜ਼ ਸ਼ਰਾਬ ਦੇ ਕਾਲੇ ਕਾਰੋਬਾਰ ਦਾ ਪਾਸਾਰ ਕਰ ਰਹੇ ਹਨ ਅਤੇ ਕੀਮਤੀ ਜਾਨਾਂ ਨੂੰ ਖਤਰੇ ਵਿੱਚ ਪਾ ਰਹੇ ਹਨ। ਉਨ੍ਹਾਂ ਨੇ ਹਦਾਇਤ ਕੀਤੀ ਕਿ ਨਜਾਇਜ਼ ਸ਼ਰਾਬ ਦੇ ਗੈਰ ਕਾਨੂੰਨੀ ਭੰਡਾਰ ਅਤੇ ਵਿਕਰੀ ਨੂੰ ਰੋਕਣ ਹਿੱਤ ਨਿਯਮਿਤ ਤੌਰ ਤੇ ਖਾਲੀ ਗੁਦਾਮਾਂ, ਖੰਡਰ ਇਮਾਰਤਾਂ ਅਤੇ ਬੰਦ ਪਾਈਆਂ ਫੈਕਟਰੀਆਂ ਦੀ ਚੈਕਿੰਗ ਵੀ ਕੀਤੀ ਜਾਵੇ। ਇਸ ਮੌਕੇ ਐਕਸਾਈਜ਼ ਅਫਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ 01 ਅਪ੍ਰੈਲ ਤੋਂ ਹੁਣ ਤੱਕ ਐਕਸਾਈਜ਼ ਐਕਟ ਤਹਿਤ 06 ਪੁਲਿਸ ਕੇਸ ਦਰਜ ਕਰਵਾਏ ਜਾ ਚੂੱਕੇ ਹਨ ‘ਤੇ ਆਮ ਲੋਕਾਂ ਦੀ ਜਾਗਰੂਕਤਾ ਲਈ ਵੱਖ – ਵੱਖ ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਵੱਖ – ਵੱਖ ਐਕਸਾਈਜ਼ ਸਰਕਲਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਕੋਈ ਵੀ ਵਿਅਕਤੀ ਨਕਲੀ ਸ਼ਰਾਬ ਦੇ ਉਤਪਾਦਨ ਭੰਡਾਰ ਜਾਂ ਵਿੱਕਰੀ ਬਾਰੇ ਅਧਿਕਾਰੀਆਂ ਨੂੰ ਸਿੱਧੇ ਤੌਰ ਉੱਤੇ ਸੂਚਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਮ, ਨੰਬਰ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਨਾਲ ਸੰਬੰਧਤ ਕੋਈ ਨਾਗਰਿਕ, ਉਨ੍ਹਾਂ ਦੇ ਮੋਬਾਈਲ ਨੰਬਰ 9780477227, ਮੰਡੀ ਗੋਬਿੰਦਗੜ੍ਹ ਲਈ ਐਕਸਾਈਜ਼ ਇੰਸਪੈਕਟਰ ਵਰਿੰਦਰ ਸਿੰਘ ਦੇ ਮੋਬਾਈਲ ਨੰਬਰ 9988100081, ਸਰਹਿੰਦ ਲਈ ਐਕਸਾਈਜ਼ ਇੰਸਪੈਕਟਰ ਹਰਸਿਮਰਨ ਸਿੰਘ ਮੋਬਾਈਲ ਨੰਬਰ 9877024150, ਖਮਾਣੋਂ ਐਕਸਾਈਜ਼ ਇੰਸਪੈਕਟਰ ਦਿਲਜਿੰਦਰ ਸਿੰਘ ਮੋਬਾਈਲ ਨੰਬਰ 9888553708, ਬੱਸੀ ਪਠਾਣਾ ਲਈ ਐਕਸਾਈਜ਼ ਇੰਸਪੈਕਟਰ ਬਲਦੇਵ ਸਿੰਘ ਮੋਬਾਈਲ ਨੰਬਰ 9876440551ਉੱਤੇ ਸੂਚਨਾ ਦੇ ਸਕਦਾ ਹੈ ਅਤੇ ਪ੍ਰਾਪਤ ਹੋਣ ਵਾਲੀ ਪੁਖਤਾ ਜਾਣਕਾਰੀ ਦੇ ਆਧਾਰ ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋ ਡੀਐਸਪੀ ਨਿਖਿਲ ਗਰਗ ਨੂੰ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ, ਜਿੰਨ੍ਹਾਂ ਦਾ ਮੋਬਾਈਲ ਨੰਬਰ 9805345728 ਹੈ, ਜਿਸ ਉੱਤੇ ਕੋਈ ਵੀ ਵਿਅਕਤੀ ਸੰਪਰਕ ਕਰ ਸਕਦਾ ਹੈ।