
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਜਹਾਜ਼ ਹਾਦਸੇ ‘ਤੇ ਪ੍ਰਗਟਾਇਆ ਦੁੱਖ
ਨਵੀਂ’-ਦਿੱਲੀ/SANGHOL-TIMES/12ਜੂਨ,2015(ਮਲਕੀਤ-ਸਿੰਘ-ਭਾਮੀਆਂ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਹਿਮਦਾਬਾਦ ਵਿੱਚ ਹੋਏ ਪਲੇਨ ਜਹਾਜ਼ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ “ਐਕਸ” ‘ਤੇ ਪੋਸਟ ਕੀਤਾ, “ਅਹਿਮਦਾਬਾਦ ਵਿੱਚ ਵਾਪਰੀ ਤ੍ਰਾਸਦੀ ਨੇ ਸਾਨੂੰ ਹੈਰਾਨ ਅਤੇ ਦੁੱਖੀ ਕਰ ਦਿੱਤਾ ਹੈ। ਇਹ ਸ਼ਬਦਾਂ ਤੋਂ ਪਰ੍ਹੇ ਦਿੱਲ ਦਹਿਲਾ ਦੇਣ ਵਾਲੀ ਘਟਨਾ ਹੈ। ਇਸ ਦੁੱਖ ਦੀ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਇਸ ਨਾਲ ਸਾਰੇ ਪ੍ਰਭਾਵਿਤ ਲੋਕਾਂ ਨਾਲ ਹਨ। ਮੈ ਮੰਤਰੀਆਂ ਅਤੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ ਜੋ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਅਤੇ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਅਤੇ ਦੋਵਾਂ ਨੂੰ ਅਹਿਮਦਾਬਾਦ ਜਾ ਕੇ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਡੀਜੀਸੀਏ ਦੇ ਅਨੁਸਾਰ, ਜਹਾਜ਼ ਵਿੱਚ 232 ਯਾਤਰੀ ਅਤੇ 10 ਚਾਲਕ ਦਲ ਦੇ ਮੈਂਬਰ ਸਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
—-00—-
प्रधानमंत्री नरेंद्र मोदी ने अहमदाबाद विमान दुर्घटना पर दुख
व्यक्त किया
न-दिल्ली/संघोल-टाइम्स/12 जून,2025 (मलकीत-सिंह-भामियां,translated by Jatinder-Pal-Singh) :- प्रधानमंत्री नरेंद्र मोदी ने गुरुवार को अहमदाबाद में हुए विमान हादसे पर दुख जताया और मृतकों के परिवारों के प्रति संवेदना व्यक्त की। प्रधानमंत्री नरेंद्र मोदी ने “एक्स” पर पोस्ट किया, “अहमदाबाद में हुई त्रासदी ने हमें स्तब्ध और दुखी कर दिया है। यह शब्दों से परे एक हृदय विदारक घटना है। दुख की इस घड़ी में मेरी संवेदनाएं इससे प्रभावित सभी लोगों के साथ हैं। मैं उन मंत्रियों और अधिकारियों के संपर्क में हूं जो प्रभावित लोगों की मदद के लिए काम कर रहे हैं। इससे पहले प्रधानमंत्री नरेंद्र मोदी ने अहमदाबाद में एयर इंडिया विमान दुर्घटना के बाद नागरिक उड्डयन मंत्री राम मोहन नायडू और केंद्रीय गृह मंत्री अमित शाह से बात की और दोनों को राहत और बचाव कार्यों की निगरानी करने और प्रभावित लोगों को हर संभव सहायता प्रदान करने के लिए अहमदाबाद जाने का निर्देश दिया। डीजीसीए के अनुसार, विमान में 232 यात्री और 10 चालक दल के सदस्य सवार थे। राहत और बचाव कार्य जारी है और प्रभावित लोगों को सहायता प्रदान की जा रही है।