
ਬਜੁਰਗਾਂ ‘ਤੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣਾਈਆਂ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਧਿਕਾਰੀ-ਡਾ. ਸੋਨਾ ਥਿੰਦ
ਸ੍ਰੀ-ਫਤਹਿਗੜ੍ਹ-ਸਾਹਿਬ/SANGHOL-TIMES/13 ਜੂਨ,2025( ਮਲਕੀਤ-ਸਿੰਘ-ਭਾਮੀਆਂ) :- ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਫਤਿਹਗੜ੍ਹ ਸਾਹਿਬ ਡਾ ਸੋਨਾ ਥਿੰਦ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜੁਰਗ ਨਾਗਰਿਕਾਂ ਅਤੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਰਾਈਟਸ ਆਫ ਪਰਸਨਜ ਵਿੱਦ ਡਿਸਟੇਬਿਲਟੀ ਐਕਟ – 2016 ਅਧੀਨ ਗਠਿਤ ਜਿਲ੍ਹਾ ਪੱਧਰੀ ਕਮੇਟੀਆਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਬਜੁਰਗਾਂ ‘ਤੇ ਦਿਵਿਆਂਗਜ਼ਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ‘ਤੇ ਉਨ੍ਹਾਂ ਦੇ ਸਥਾਈ ਹੱਲ ਲਈ ਚੂੱਕੇ ਕਦਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਜਿਲ੍ਹਾ ਮੈਜਿਸਟ੍ਰੇਟ ਡਾ ਸੋਨਾ ਥਿੰਦ ਨੇ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਇੰਨਾਂ ਦੀ ਸੰਭਾਲ ਕਰਨੀ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਚੱਲ ਰਹੇ ਬਿਰਧ ਘਰਾਂ ਵਿੱਚ ਰਹਿੰਦੇ ਬਜੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਅਪਣੇ ਕੰਮਾਂ ਲਈ ਆਉਣ ਵਾਲੇ ਬਜੁਰਗਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ‘ਤੇ ਬਜੁਰਗਾਂ ਨੂੰ ਪੂਰਾ ਮਾਣ ‘ਤੇ ਸਨਮਾਨ ਦਿੱਤਾ ਜਾਵੇ। ਇਸੇ ਤਰ੍ਹਾਂ ਦਿਵਿਆਂਗਜ਼ਨਾਂ ਦੀ ਭਲਾਈ ਲਈ ਰਾਈਟਸ ਆਫ ਪਰਸਨਜ ਵਿੱਦ ਡਿਸਟੇਬਿਲਟੀ ਐਕਟ – 2016 ਅਧੀਨ ਬਣੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਕਿਹਾ ਕਿ ਦਿਵਿਆਂਗਜ਼ਨਾਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਵਾਸਤੇ ਯੂਡੀਆਈਡੀ ਕਾਰਡ ਹੋਣੇ ਲਾਜ਼ਮੀ ਹਨ, ਇਸ ਲਈ ਜਿਲ੍ਹੇ ਨਾਲ ਸੰਬੰਧਤ ਦਿਵਿਆਂਗਜ਼ਨਾਂ ਦੇ ਯੂਡੀਆਈਡੀ ਕਾਰਡ ਬਣਾਉਣ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਡਾ ਸੋਨਾ ਥਿੰਦ ਨੇ ਦੱਸਿਆ ਕਿ ਨੈਸ਼ਨਲ ਫਰੀਦਾਬਾਦ ਫਾਇਨਾਂਸ ਕਾਰਪੋਰੇਸ਼ਨ ਵੱਲੋ 40 ਫੀਸਦੀ ਤੋਂ ਵੱਧ ਅਪੱਗਤਾ ਵਾਲੇ ਦਿਵਿਆਂਗਜ਼ਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ 05 ਲੱਖ ਰੁਪਏ ਦਾ ਕਰਜ਼ਾ ਘੱਟ ਵਿਆਜ ਦਰ ‘ਤੇ ਦਿੱਤਾ ਜਾਂਦਾ ਹੈ, ਉਸ ਬਾਰੇ ਦਿਵਿਆਂਗਜ਼ਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਦਿਵਿਆਂਗਜ਼ਨਾਂ, ਅਪਣਾ ਰੋਜ਼ਗਾਰ ਸ਼ੁਰੂ ਕਰਕੇ ਅਪਣਾ ਜੀਵਨ ਗੁਜ਼ਾਰਾ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣ। ਮੀਟਿੰਗ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ ਵਰਿੰਦਰ ਸਿੰਘ ਟਿਵਾਣਾ, ਸਹਾਇਕ ਸਿਵਲ ਸਰਜਨ ਡਾ ਅਮਰੀਕ ਸਿੰਘ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਤੋਂ ਇਲਾਵਾ ਕਮੇਟੀ ਮੈਂਬਰ ‘ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।