
ਵੱਡੀ ‘ਤੇ ਅਹਿਮ ਖਬਰ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦੇ ਅਹੁੱਦੇ ਤੋਂ ਦਿੱਤਾ ਅਸਤੀਫਾ
ਲੁਧਿਆਣਾ/SANGHOL -TIMES/23 ਜੂਨ,025(ਮਲਕੀਤ ਸਿੰਘ ਭਾਮੀਆਂ ) :- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ ਵਿੱਚ ਹਾਰ ਦੀ ਜਿੰਮੇਵਾਰੀ ਅਪਣੇ ਸਿਰ ਲੈਂਦਿਆਂ, ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁੱਦੇ ਤੋਂ ਅਪਣਾ ਅਸਤੀਫਾ ਦੇ ਦਿੱਤਾ ਹੈ। ਭਾਰਤ ਭੂਸ਼ਣ ਆਸ਼ੂ ਅਨੁਸਾਰ ਉਨ੍ਹਾਂ ਨੇ ਅਪਣਾ ਅਸਤੀਫਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਦੀ ਚੋਣ ਮੁਹਿੰਮ ਤੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਈ ਆਗੂ ਦੂਰ ਰਹੇ ਸਨ। ਜਿਸ ਕਰਕੇ ਕਾਂਗਰਸ ਪਾਰਟੀ ਵਿਚਲੀ ਫੁੱਟ ਪਹਿਲਾਂ ਹੀ ਜੱਗ ਜ਼ਾਹਿਰ ਹੋ ਗਈ ਸੀ ‘ਤੇ ਕਾਂਗਰਸ ਪਾਰਟੀ ਨੂੰ ਲੁਧਿਆਣਾ ਪੱਛਮੀ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸਦੀ ਜਿੰਮੇਵਾਰੀ ਅਪਣੇ ਸਿਰ ਲੈਂਦਿਆਂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁੱਦੇ ਤੋਂ ਅਪਣਾ ਅਸਤੀਫਾ ਦੇ ਦਿੱਤਾ ਹੈ।