ਕੱਪੜਾ ਵਪਾਰੀ ਸੰਜੇ ਵਰਮਾ ਕੱਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਬਦਮਾਸ਼ ਕੀਤੇ ਕਾਬੂ – ADGP ਅਰਪਿਤ ਸ਼ੁਕਲਾ

ਅਬੋਹਰ/SANGHOL-TIMES/08 ਜੁਲਾਈ,2025 (ਮਲਕੀਤ ਸਿੰਘ ਭਾਮੀਆਂ ) :- ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਕੱਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 02 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਖੁਲਾਸਾ ਪੰਜਾਬ ਪੁਲਿਸ ਦੇ ADGP ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਅਬੋਹਰ ਵਿੱਚ ਕੀਤਾ। ਇਸ ਤੋਂ ਪਹਿਲਾਂ ADGP ਅਰਪਿਤ ਸ਼ੁਕਲਾ ਨੇ ਵੀ ਮੌਕੇ ਦਾ ਦੌਰਾ ਕੀਤਾ। ADGP ਸ਼ੁਕਲਾ ਨੇ ਕਿਹਾ ਕਿ ਸੰਜੇ ਵਰਮਾ ਕੱਤਲ ਕੇਸ ‘ਚ ਸ਼ਾਮਿਲ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨਾਂ ਵਿੱਚ ਪਟਿਆਲਾ ਦੇ ਰਹਿਣ ਵਾਲਾ ਰਾਮਰਤਨ ਅਤੇ ਮਰਦਾਨਪੁਰ ਦਾ ਰਹਿਣ ਵਾਲਾ ਜਸਬੀਰ ਸਿੰਘ ਸ਼ਾਮਿਲ ਹਨ। ਦੋਵਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੋਰ ਜਾਣਕਾਰੀ ਸਾਹਮਣੇ ਆਵੇਗੀ ਕਿ ਉਨ੍ਹਾਂ ਨੇ ਇਸ ਘਟਨਾ ਨੂੰ ਕਿਊ ਅੰਜਾਮ ਦਿੱਤਾ ਗਿਆ, ਕਿੱਥੇ ਅਤੇ ਕਿਸਦੀ ਸਾਜ਼ਿਸ਼ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਦੱਸਿਆ ਕਿ ਜਦੋਂ ਮਾਮਲੇ ਦੀ ਜਾਂਚ ਪੂਰੀ ਹੋ ਜਾਵੇਗੀ, ਤਾਂ ਸਾਰੇ ਤੱਥ ਸ਼ਪਸਟ ਹੋ ਜਾਣਗੇ ਇਸਦਾ ਪੂਰਾ ਖੁਲਾਸਾ ਕੀਤਾ ਜਾਵੇਗਾ। ਪੁਲਿਸ ਦੀਆਂ ਟੀਮਾਂ ਇਸ ਮਾਮਲੇ ਵਿੱਚ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ।
——00—–
