NO MERCY AGAINST DRUG JARNAILS- REITERATES CM * ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਹੀਂ *मुख्यमंत्री ने दोहराया – नशा तस्करी के बड़े ‘ जरनेलों’ पर कोई रहम नहीं


NO MERCY AGAINST DRUG JARNAILS- REITERATES CM
SAYS THOSE WHO CONSIDERED THEMSELVES INVINCIBLE HAVE BEEN PUT BEHIND THE BARS
SOLICITS SUPPORT OF PEOPLE TO TEACH A BEFITTING LESSON TO THESE TRAITORS
TERMS AKALIS AND CONGRESS AS A DIVIDED HOUSE
Malerkotla/MOHALI/SANGHOL-TIMES/JAGMEET-SINGH/July18,2025 – Reiterating that there will be no mercy against the people who had spread the curse of drugs in the state, the Punjab Chief Minister Bhagwant Singh Mann on Friday said that the ‘ drug Jarnails’ who were considered invincible have been put behind the bars.
Addressing the gathering after dedicating new Tehsil complexes at Ahmedgarh and Amargarh, the Chief Minister said that the drug trade was flourished and patronised by those who were elected by the people to serve them but unfortunately they supplied drugs in their official cars. He said that these leaders enjoyed paramount power during their heydays and no one dared to touch them despite the fact they were hand in glove with the drug smugglers. However, Bhagwant Singh Mann said that his government has put these leaders behind the bars as they had committed genocide of the youth by flourishing drug trade.
The Chief Minister solicited fulsome support and cooperation of the people for teaching these traitors of Punjab a befitting lesson. He said that the resounding success of the Yudh Nasheyan Virudh is a testimony to the fact that the people of state are with the state government in this war against drugs. Bhagwant Singh Mann said that this crusade will further continue in the coming times so as to make Punjab free from scourge of drugs.
The Chief Minister said that all was not well in the Badal-Majithia clan as the internal feud was at the peak due to the ongoing power tussle. He said that Congress and Akalis was a divided house as squabble for power was going on amongst its leaders. Bhagwant Singh Mann said that these power hungry politicians can’t survive without it and are getting restless as people had ousted them to choose AAP.
The Chief Minister said that the state government will take a number of pro-people decisions in the coming days which will benefit all the stakeholders. He said that the focus of his government is to ensure that youth become job givers instead of job seekers. Bhagwant Singh Mann said that this is the need of hour to carve out a progressive and prosperous Punjab by proactive involvement of the youth.
Reiterating his government’s commitment to curbing sacrilege, the Chief Minister shared that on Monday, the government introduced the Punjab Prevention of Crime Against Religious Scriptures Bill, 2025 in the Vidhan Sabha. He said this sensitive and critical issue affects all Punjabis and has far-reaching implications for both current and future generations. Bhagwant Singh Mann asserted that stringent punishment is necessary to serve as a deterrent for those committing such heinous crimes.
The Chief Minister noted that Punjab is the sacred land of great Gurus, saints, and seers who preached love, harmony, and tolerance. However, he lamented that certain anti-Punjab forces have been trying to destroy this fabric of unity by orchestrating sacrilegious acts against holy scriptures since 2016. Bhagwant Singh Mann reaffirmed his government’s unwavering resolve to ensure exemplary punishment for the culprits involved in such acts.
Highlighting key public welfare initiatives, the Chief Minister spoke about the Mukh Mantri Sehat Yojna — the first-of-its-kind scheme in the country that provides cashless medical treatment worth ₹10 lakh to every resident family of Punjab. He proudly noted that Punjab has become the first state in India to offer such comprehensive healthcare coverage to every household. Bhagwant Singh Mann said that it will provide a huge relief to the general public by offering them quality healthcare services.
The Chief Minister said that the political leaders have lost their credibility because of their dubious character which have been exposed before the people. He said that the people had shown the door to the Congress and Akali leaders because of their anti-Punjab and anti-people stance. However, Bhagwant Singh Mann said that he is fortunate to have got so much love and affection from the people of the state, who had given thumping majority to his government.
The Chief Minister said that the state government has set a new benchmark by giving government jobs to more than 55,000 youth in the state in more than 36 months of its tenure. Bhagwant Singh Mann said that a foolproof mechanism has been adopted for the entire recruitment process adding that these jobs have been given completely on the basis of merit. Bhagwant Singh Mann said that transparent recruitment has increased the faith of youth in working for the state government due to which they have shunned the idea of moving abroad and are preparing for government jobs here.
The Chief Minister said that he was indebted to the people who had attended the event in a huge number despite bad weather. He said that these projects will immensely benefit the masses by delivering them citizen centric services in a time bound manner. Bhagwant Singh Mann said that such modern tehsil complexes are being built across the state to facilitate the people.
The Chief Minister said that the earlier governments had never paid any heed towards such initiatives to serve the people in a better manner. Bhagwant Singh Mann said that previously the reign of the state was in the wrong hands earlier due to which the state had suffered adversely. However, he said that ever since assuming the charge of office his government has been according top priority to such works of immense public importance.
The Chief Minister announced that such buildings are being constructed while keeping in-view the future needs of people. He said that the state government has introduced path breaking Revenue reforms in the form of Easy Registry and Easy Jamabandi to facilitate the people by providing these services at their doorsteps. Bhagwant Singh Mann said that these out of the box initiatives have been taken to avoid inconvenience of the people and ensure that they get services in a time bound manner.
The Chief Minister said that the state government has adopted a zero tolerance policy against corruption and none of the corrupt officers is being tolerated. Bhagwant Singh Mann said that every corrupt officer will be nailed and strict action will be taken against them. He said that the state government is working zealously to bring transparency, effectiveness and responsiveness by providing citizen centric services to people at their doorsteps.
On the occasion, Cabinet Minister Hardeep Singh Mundian and others were also present.
———–
ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ• ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ
• ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ
• ਅਕਾਲੀਆਂ ਤੇ ਕਾਂਗਰਸੀਆਂ ਨੂੰ ਫੁੱਟ ਦਾ ਸ਼ਿਕਾਰ ਦੱਸਿਆਮਾਲੇਰਕੋਟਲਾ/Malerkotla/MOHALI/SANGHOL-TIMES/JAGMEET-SINGH/July18,2025:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।
ਮੁੱਖ ਮੰਤਰੀ ਨੇ ਪੰਜਾਬ ਦੇ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫ਼ਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਸੂਬੇ ਦੇ ਲੋਕ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸੂਬਾ ਸਰਕਾਰ ਦੇ ਨਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਹੈ ਕਿਉਂਕਿ ਸੱਤਾ ਦੀ ਲੜਾਈ ਕਾਰਨ ਅੰਦਰੂਨੀ ਝਗੜਾ ਸਿਖ਼ਰ `ਤੇ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸੀ ਫੁੱਟ ਦੇ ਸ਼ਿਕਾਰ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਝਗੜਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਤਾ ਦੇ ਭੁੱਖੇ ਸਿਆਸਤਦਾਨ ਸੱਤਾ ਤੋਂ ਬਿਨਾਂ ਬੇਚੈਨ ਹੋ ਰਹੇ ਹਨ ਕਿਉਂਕਿ ਲੋਕਾਂ ਨੇ ‘ਆਪ` ਨੂੰ ਚੁਣਨ ਲਈ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਈ ਲੋਕ ਪੱਖੀ ਫੈਸਲੇ ਲਵੇਗੀ, ਜਿਸ ਨਾਲ ਸਾਰਿਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇਕ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਹੈ।
ਬੇਅਦਬੀ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੋਮਵਾਰ ਨੂੰ ਸਰਕਾਰ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਸਬੰਧੀ ਅਪਰਾਧਾਂ ਦੀ ਰੋਕਥਾਮ ਬਿੱਲ 2025’ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਨਾਜ਼ੁਕ ਮੁੱਦਾ ਸਾਰੇ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 2016 ਤੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਏਕਤਾ ਦੇ ਤਾਣੇ-ਬਾਣੇ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦਾ ਸੰਕਲਪ ਦੁਹਰਾਇਆ।
ਲੋਕਾਂ ਦੀ ਭਲਾਈ ਲਈ ਆਪਣੀ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ, ਜੋ ਹਰ ਘਰ ਨੂੰ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ਼ ਪ੍ਰਦਾਨ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰ ਕੇ ਵੱਡੀ ਰਾਹਤ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਆਗੂਆਂ ਨੇ ਆਪਣੇ ਸ਼ੱਕੀ ਕਿਰਦਾਰ ਕਾਰਨ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ, ਜੋ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਕਾਰਨ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਸੂਬੇ ਦੇ ਲੋਕਾਂ ਨੇ ਸਾਡੀ ਸਰਕਾਰ ਨੂੰ ਭਾਰੀ ਬਹੁਮਤ ਦੇ ਕੇ ਇੰਨਾ ਪਿਆਰ ਅਤੇ ਸਨੇਹ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 36 ਮਹੀਨਿਆਂ ਤੋਂ ਵੱਧ ਸਮੇਂ ਦੇ ਕਾਰਜਕਾਲ ਵਿੱਚ ਸੂਬੇ ਦੇ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਸੂਬਾ ਸਰਕਾਰ ਲਈ ਕੰਮ ਕਰਨ ਵਾਸਤੇ ਨੌਜਵਾਨਾਂ ਦਾ ਵਿਸ਼ਵਾਸ ਵਧਾਇਆ ਹੈ, ਜਿਸ ਕਾਰਨ ਉਨ੍ਹਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਇਸ ਸਮਾਗਮ ਵਿੱਚ ਪੁੱਜਣ ਵਾਲੇ ਲੋਕਾਂ ਦੇ ਉਹ ਕਰਜ਼ਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦਾ ਸ਼ਾਸਨ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਸਾਨ ਰਜਿਸਟਰੀ ਅਤੇ ਆਸਾਨ ਜਮ੍ਹਾਂਬੰਦੀ ਦੇ ਰੂਪ ਵਿੱਚ ਲੀਕ ਤੋਂ ਹਟਵੇਂ ਸੁਧਾਰ ਕੀਤੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਇਹ ਸੇਵਾਵਾਂ ਲੈਣ ਦੀ ਸਹੂਲਤ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪਹਿਲਕਦਮੀਆਂ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣ ਅਤੇ ਇਹ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮਿਲਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜੋਸ਼ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਹਾਜ਼ਰ ਸਨ।
मुख्यमंत्री ने दोहराया – नशा तस्करी के बड़े ‘ जरनेलों’ पर कोई रहम नहीं
* कहा – खुद को अजेय समझने वालों को सलाखों के पीछे डाला
* गद्दारों को सबक सिखाने के लिए जनता से सहयोग की अपील
* अकाली और कांग्रेसी नेताओं को आपसी फूट का शिकार बताया
मालेरकोटला/Malerkotla/MOHALI/SANGHOL-TIMES/JAGMEET-SINGH/July18,2025:
पंजाब के मुख्यमंत्री भगवंत सिंह मान ने आज दोहराया कि राज्य में नशे के जहर को फैलाने वालों के साथ कोई नरमी नहीं बरती जाएगी, और खुद को अजेय समझने वाले नशा तस्करी के ‘जनरल’ अब सलाखों के पीछे हैं।
अहमदगढ़ और अमरगढ़ में नए तहसील कॉम्प्लेक्स का उद्घाटन करने के बाद जनसभा को संबोधित करते हुए मुख्यमंत्री ने कहा कि नशे का धंधा उन लोगों की सरपरस्ती में फलता-फूलता रहा, जिन्हें जनता ने अपनी सेवा के लिए चुना था, लेकिन दुर्भाग्यवश वे ही लोग सरकारी गाड़ियों से नशा सप्लाई करते रहे। उन्होंने कहा कि इन नेताओं के पास अपने शासनकाल में असीम ताकत थी, लेकिन नशा तस्करों से मिलीभगत के चलते कोई उन्हें छूने की हिम्मत नहीं करता था। मुख्यमंत्री ने स्पष्ट किया कि उनकी सरकार ने ऐसे नेताओं को जेल की सलाखों के पीछे भेजा क्योंकि उन्होंने नशे के कारोबार के माध्यम से पंजाब की युवा पीढ़ी को बर्बाद किया।
मुख्यमंत्री ने पंजाब के इन “गद्दारों” को सबक सिखाने के लिए जनता से पूर्ण समर्थन और सहयोग की अपील की। उन्होंने कहा कि ” युद्ध नशों विरुद्ध” की शानदार सफलता इस बात का प्रमाण है कि पंजाब की जनता इस लड़ाई में सरकार के साथ खड़ी है। उन्होंने यह भी स्पष्ट किया कि यह मुहिम आगे भी निरंतर जारी रहेगी ताकि पंजाब को नशे की इस लानत से पूरी तरह मुक्त किया जा सके।
मुख्यमंत्री ने कहा कि बादल-मजीठिया परिवार में सब कुछ ठीक नहीं है क्योंकि सत्ता की लड़ाई के चलते अंदरूनी झगड़े चरम पर हैं। उन्होंने कहा कि कांग्रेस और अकाली दल आपसी फूट का शिकार हैं क्योंकि इनके नेता केवल सत्ता के लिए आपस में लड़ते रहते हैं। भगवंत मान ने कहा कि सत्ता के भूखे ये नेता अब बेचैन हैं क्योंकि जनता ने ‘आप’ को चुना और इन्हें बाहर का रास्ता दिखा दिया।
मुख्यमंत्री ने यह भी बताया कि राज्य सरकार आने वाले समय में कई जनकल्याणकारी निर्णय लेगी जिससे सभी को लाभ पहुंचेगा। उन्होंने कहा कि सरकार का उद्देश्य यह सुनिश्चित करना है कि युवा नौकरी ढूंढने वाले नहीं बल्कि रोजगार देने वाले बनें। उन्होंने ज़ोर दिया कि युवाओं की सक्रिय भागीदारी से एक समृद्ध और खुशहाल पंजाब का निर्माण किया जाएगा।
बेअदबी की घटनाओं को रोकने के प्रति अपनी सरकार की प्रतिबद्धता दोहराते हुए मुख्यमंत्री ने बताया कि सोमवार को विधानसभा में ‘पंजाब धार्मिक ग्रंथों संबंधी अपराधों की रोकथाम विधेयक 2025’ पेश किया गया है। उन्होंने कहा कि यह एक संवेदनशील मुद्दा है जो सभी पंजाबियों को प्रभावित करता है और वर्तमान एवं आने वाली पीढ़ियों पर दूरगामी प्रभाव डालेगा। उन्होंने यह भी स्पष्ट किया कि ऐसे घृणित अपराधों में लिप्त लोगों के लिए सख्त सजा अत्यंत आवश्यक है।
मुख्यमंत्री ने कहा कि पंजाब संतों, गुरुओं और पैगंबरों की पवित्र भूमि है जिन्होंने प्रेम, सद्भाव और सहिष्णुता का संदेश दिया। उन्होंने अफसोस जताया कि कुछ पंजाब विरोधी ताकतें 2016 से धार्मिक ग्रंथों की बेअदबी की घटनाओं को अंजाम देकर सामाजिक एकता को नष्ट करने की कोशिश कर रही हैं। भगवंत मान ने ऐसे अपराधियों को उदाहरणात्मक सजा देने के प्रति अपनी सरकार की दृढ़ प्रतिबद्धता दोहराई।
जनहित में अपनी सरकार की प्रमुख पहलों का उल्लेख करते हुए मुख्यमंत्री ने ‘मुख्यमंत्री स्वास्थ्य योजना’ की जानकारी दी और बताया कि यह देश की अपनी तरह की पहली योजना है जो हर पंजाबी परिवार को 10 लाख रुपए तक का कैशलेस इलाज उपलब्ध कराती है। उन्होंने गर्व के साथ कहा कि पंजाब भारत का पहला राज्य बन गया है जिसने सभी घरों को इस तरह की व्यापक स्वास्थ्य सेवा प्रदान की है।
मुख्यमंत्री ने कहा कि पारंपरिक राजनीतिक नेताओं ने अपने संदेहास्पद आचरण से जनता का विश्वास खो दिया है। उन्होंने कहा कि पंजाब विरोधी और जनविरोधी रुख के कारण जनता ने कांग्रेस और अकाली दल को पूरी तरह नकार दिया है। उन्होंने कहा कि वह सौभाग्यशाली हैं कि राज्य की जनता ने भारी बहुमत से उनकी सरकार को सत्ता में लाकर अपार स्नेह और समर्थन दिया है।
मुख्यमंत्री ने यह भी जानकारी दी कि उनकी सरकार ने अपने साढ़े तीन वर्षों के कार्यकाल में 55,000 से अधिक युवाओं को सरकारी नौकरियाँ दी हैं और पूरी भर्ती प्रक्रिया में पारदर्शिता और योग्यता को प्राथमिकता दी गई है। उन्होंने कहा कि इससे युवाओं में विश्वास बढ़ा है और अब वे विदेश जाने की बजाय राज्य में ही सरकारी नौकरी पाने के लिए तैयारी कर रहे हैं।
मुख्यमंत्री ने खराब मौसम के बावजूद सभा में उपस्थित लोगों का आभार जताया और कहा कि यह परियोजनाएँ नागरिकों को समयबद्ध सेवाएं प्रदान कर उन्हें बहुत लाभ देंगी। उन्होंने बताया कि राज्य भर में इसी प्रकार के आधुनिक तहसील कॉम्प्लेक्स बनाए जा रहे हैं ताकि लोगों को उनके ही शहरों में सभी नागरिक सेवाएं आसानी से मिल सकें।
उन्होंने कहा कि पिछली सरकारों ने कभी भी आम जनता की सुविधा के लिए इस तरह के प्रयासों पर ध्यान नहीं दिया। मुख्यमंत्री ने कहा कि राज्य का शासन पहले गलत हाथों में था, जिसकी वजह से पंजाब को नुकसान उठाना पड़ा। लेकिन अब सरकार ऐसे कार्यों को प्राथमिकता दे रही है जो जनहित से सीधे जुड़े हों।
मुख्यमंत्री ने कहा कि इन भवनों का निर्माण जनता की भविष्य की ज़रूरतों को ध्यान में रखकर किया गया है। उन्होंने यह भी बताया कि राज्य सरकार ने “आसान रजिस्ट्री” और “आसान जमाबंदी” जैसे अभिनव सुधार लागू किए हैं ताकि लोग अपने घरों में ही ज़रूरी सेवाएं प्राप्त कर सकें। इन पहलों से लोगों को असुविधा से राहत मिलेगी और समयबद्ध सेवाओं की गारंटी सुनिश्चित होगी।
उन्होंने कहा कि राज्य सरकार ने भ्रष्टाचार के खिलाफ ज़ीरो टॉलरेंस की नीति अपनाई है और किसी भी भ्रष्ट अधिकारी को बख्शा नहीं जाएगा। ऐसे अधिकारियों के खिलाफ सख्त कार्रवाई होगी। उन्होंने यह भी कहा कि सरकार नागरिक सेवाओं में पारदर्शिता और जवाबदेही सुनिश्चित करने के लिए पूरी तरह समर्पित है।
इस अवसर पर कैबिनेट मंत्री हरदीप सिंह मुंडियां और अन्य गणमान्य व्यक्ति भी उपस्थित थे।