ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣ ਚ ਜਿੱਤੇ
—
ਸੰਘੋਲ ਟਾਇਮਜ਼(ਬਿਊਰੋ)26ਜੂਨ,2022
ਸੰਗਰੂਰ – ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਹੈਰਾਨੀਜਨਕ ਫੈਸਲਾ ਦਿੰਦਿਆਂ ਜਨਤਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਵੋਟ ਪਾਈ ਹੈ।
ਮਾਨ ਨੇ ਤਿੰਨ ਮਹੀਨੇ ਪਹਿਲਾਂ ਪੰਜਾਬ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਆਪਣੇ ਨੇੜਲੇ ਵਿਰੋਧੀ ਗੁਰਮੇਲ ਸਿੰਘ ਘਰਾਚੋਂ ਨੂੰ ਸਖ਼ਤ ਮੁਕਾਬਲੇ ਵਿੱਚ ਹਰਾਇਆ ਹੈ। ਤੀਜੇ ਨੰਬਰ ‘ਤੇ ਕਾਂਗਰਸ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਨੰਬਰ ‘ਤੇ ਅਕਾਲੀ ਦਲ ਹੈ।
ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਪਾਰਟੀ ਤੋਂ ਵਿਧਾਇਕ ਬਣਨ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ । ਜਿਸ ਤੋਂ ਬਾਅਦ ਉਨ੍ਹਾਂ ਸੰਗਰੂਰ ਸੰਸਦ ਮੈਂਬਰ ਸੀਟ ਤੋਂ ਅਸਤੀਫਾ ਦੇ ਦਿੱਤਾ ਅਤੇ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਗਈ। ਜ਼ਿਮਨੀ ਚੋਣ ‘ਚ ਸੀਐੱਮ ਭਗਵੰਤ ਮਾਨ ਗੁਰਮੇਲ ਸਿੰਘ ਦੇ ਹੱਕ ‘ਚ ਲਗਾਤਾਰ ਪ੍ਰਚਾਰ ਕਰਦੇ ਨਜ਼ਰ ਆਏ। ਇੱਥੋਂ ਤੱਕ ਕਿ ਅਰਵਿੰਦ ਕੇਜਰੀਵਾਲ ਨੇ ਆਖਰੀ ਦੌਰ ਵਿੱਚ ਚੋਣ ਪ੍ਰਚਾਰ ਕੀਤਾ।
‘ਆਪ’ ਨੂੰ ਲਹਿਰਾਗਾਗਾ ਅਤੇ ਸੰਗਰੂਰ ਤੋਂ ਵੱਧ ਵੋਟਾਂ ਮਿਲੀਆਂ।
ਮਲੇਰਕੋਟਲਾ ਵਿੱਚ ਸਿਮਰਨਜੀਤ ਸਿੰਘ ਮਾਨ ਨੂੰ 8101 ਵੋਟਾਂ ਦੀ ਚੰਗੀ ਲੀਡ ਮਿਲੀ ਹੈ। ਮਾਨ ਨੂੰ ਦਿੜਬਾ ਇਲਾਕੇ ‘ਚ ਸਭ ਤੋਂ ਵੱਧ ਵੋਟਾਂ ਮਿਲੀਆਂ।
ਮਾਨ ਦਲ ਦੇ ਸਮਰਥਕਾਂ ਨੇ ਜਿੱਤ ਦਾ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ।