ਵੱਡੀ ਖਬਰ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਨਖ਼ਾਹੀਆ ਕਰਾਰ

ਚੰਡੀਗੜ੍ਹ/ਅੰਮ੍ਰਿਤਸਰ/SANGHOL-TIMES/06 ਅਗਸਤ,2025 ( ਮਲਕੀਤ ਸਿੰਘ ਭਾਮੀਆ ) :- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਕੇ ਅਪਣੀ ਗਲਤੀ ਨੂੰ ਸਵੀਕਾਰ ਕੀਤਾ। ਇਸ ਉਪਰੰਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਐਲਾਨਿਆ ਅਤੇ ਸਜ਼ਾ ਵੀ ਸੁਣਵਾਈ। ਜੱਥੇਦਾਰ ਸਾਹਿਬ ਜੀ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਜ਼ਾ ਲਾਉਂਦੇ ਹੋੇਏ ਕਿਹਾ ਕਿ ਉਹ ( ਹਰਜੋਤ ਬੈਂਸ ) ਅੱਜ ਹੀ ਹੁਣੇ ਹੀ, 9ਵੇਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ੯ਵੇਂ ਤੋਂ ਗੁਰੂ ਕੇ ਮਹਿਲ ਤੱਕ ਤੁਰ ਕੇ ਜਾਣਗੇ। ਇਸ ਤੋਂ ਇਲਾਵਾ ਗੁਰੂਦੁਆਰਾ ਸ਼੍ਰੀ ਕੋਠਾ ਸਾਹਿਬ ਵਿਖੇ 100 ਮੀਟਰ ਤੁਰ ਕੇ ਜਾਣਗੇ ਅਤੇ ਗੁਰੂਦੁਆਰਾ ਪਾਤਸ਼ਾਹੀ ਨੌਵੀਂ ਵੀ 100 ਮੀਟਰ ਤੁਰਕੇ ਜਾਣਗੇ ਅਤੇ ਲੋੜੀਂਦੇ ਕਾਰਜਾਂ ਦਾ ਪ੍ਰਬੰਧ ਕਰਨਗੇ। ਇਸਦੇ ਨਾਲ ਹੀ ਇੰਨਾਂ ਧਾਰਮਿਕ ਸਥਾਨਾ ਵੱਲ ਜਾਣ ਵਾਲੇ ਰਸਤਿਆਂ ਨੂੰ ਠੀਕ ਕਰਵਾਉਣਗੇ। ਹਰਜੋਤ ਸਿੰਘ ਬੈਂਸ ਨੂੰ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ( ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ) ਵਿਖੇ ਵੀ ਜਾਣ ਲਈ ਜੱਥੇਦਾਰ ਵੱਲੋਂ ਕਿਹਾ ਗਿਆ ਹੈ। ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹਰਜੋਤ ਸਿੰਘ ਬੈਂਸ 2 ਦਿਨ ਜੋੜਾਘਰ ਵਿਖੇ ਸੇਵਾ ਕਰਨਗੇ ਅਤੇ 1100 ਰੁਪਏ ਦੀ ਦੇਗ ਕਰਵਾਉਣਗੇ। ਦੱਸ ਦੇਈਏ ਕਿ 24 ਜੁਲਾਈ ਨੂੰ ਭਾਸ਼ਾ ਵਿਭਾਗ ਵੱਲੋਂ ਜੰਮੂ-ਕਸ਼ਮੀਰ ਦੇ ਸ਼੍ਰੀ ਨਗਰ ‘ਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ੯ਵੇਂ ਦੇ 350ਵੇਂ ਸ਼ਹੀਦੀ ਦਿਵਸ ਦਾ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ‘ਚ ਪੰਜਾਬੀ ਸਿੰਗਰ ਬੀਰ ਸਿੰਘ ਨੇ ਪਰਫੋਰਮ ਕੀਤਾ ਸੀ ‘ਤੇ ਪ੍ਰੋਗਰਾਮ ਦੀਆਂ ਨੱਚਣ – ਟੱਪਣ ਦੀਆਂ ਵੀਡਿਓ ਵਾਇਰਲ ਹੋਣ ਤੋ ਬਾਅਦ, ਇਸ ਘਟਨਾ ਨੂੰ ਲੈਕੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਨਾਰਾਜ਼ਗੀ ਪ੍ਰਗਟ ਕੀਤੀ ਗਈ ਸੀ। ਕਾਬਿਲੇਤੌਰ ਹੈ ਕਿ 1 ਅਗਸਤ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਪੰਜ ਸਿੰਘ ਸਾਹਿਬਾਨ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿਤਾ ਗਿਆ ਸੀ। ਉਸ ਦਿਨ ਮੀਟਿੰਗ ਮੁਲੱਤਵੀ ਕਰ ਦਿੱਤੀ ਗਈ ਸੀ। ਦੋਵਾਂ ਨੂੰ 06 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਮੀਟਿੰਗ ਵਿੱਚ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਦੀ ਪ੍ਰਧਾਨਗੀ ਹੇਠ ਹੋਈ। ਹਾਲਕਿ ਜ਼ਫਰ ਵਿਦੇਸ਼ ਵਿੱਚ ਹੋਣ ਕਰਕੇ ਪੇਸ਼ ਨਹੀ ਹੋਏ, ਉਨਾਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦੱਸਿਆ ਹੈ ਕਿ ਪਰਿਵਾਰਕ ਸਮਾਗਮ ਕਾਰਨ ਉਹ ਬਾਅਦ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣਗੇ। ਉਨਾਂ ਦੀ ਮੰਗ ਮੰਨ ਲਈ ਗਈ ਹੈ।
ਪੜ੍ਹੋ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪਾਸ ਕੀਤਾ ਮਤਾ : ਅੱਜ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ 6 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤ ਸਕੱਤਰੇਤ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿੱਚ 24 ਜੁਲਾਈ 2025 ਨੂੰ ਪੰਜਾਬ ਸਰਕਾਰ ‘ਤੇ ਭਾਸ਼ਾ ਵਿਭਾਗ ਪੰਜਾਬ ਅਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ‘ਤੇ ਜੰਮੂ-ਕਸ਼ਮੀਰ ਦੇ ਸ਼੍ਰੀ ਨਗਰ ਵਿਖੇ ਨੌਵੇ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ੯ਵੇਂ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਜੀ ਅਤੇ ਭਾਈ ਸਤੀਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬਧੀ ਇੱਕ ਸਮਾਗਮ ਟੈਗੋਰ ਹਾਲ ਵਿਖੈ ਕੀਤਾ, ਜਿਸ ਵਿੱਚ ਨਾਚ – ਗਾਣੇ ‘ਤੇ ਮਨੋਰੰਜਨ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ। ਦੇਸ਼ – ਵਿਦੇਸ਼ ਤੋਂ ਸਿੱਖ ਸੰਗਤ ਨੇ ਇਸ ਸੰਬਧੀ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪੰਜਾਬੀ ਗਾਇਕ ਬੀਰ ਸਿੰਘ ਵਿਰੁੱਧ ਲਿਖਤੀ ਸ਼ਿਕਾਇਤਾਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਭੇਜੀਆਂ ਗਈਆਂ, ਜਿੰਨਾਂ ਉਤੇ ਵਿਚਾਰ ਕਰਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਸਰਕਾਰਾਂ ਨੂੰ ਗੁਰੂ ਸਾਹਿਬ ਜੀ ਜੀਵਨ ਅਤੇ ਸਿੱਖਿਆ ਉਤੇ ਸੌਪੀਆਂ ਗੋਸ਼ਟੀਆਂ ‘ਤੇ ਲੈਕਚਰ ਕਰਵਾਉਣੇ ਚਾਹੀਦੇ ਹਨ, ਪਰ ਉਨਾਂ ਵਿੱਚ ਵੀ ਸਿੱਖ ਧਾਰਮਿਕ ਮਰਯਾਦਾ ਦਾ ਪੂਰਨ ਧਿਆਨ ਰੱਖਿਆ ਜਾਵੇ। ਇੰਨਾਂ ਸਮਾਗਮਾਂ ਨੂੰ ਕਰਵਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸ਼੍ਰੀ ਅੰਮ੍ਰਿਤਸਰ ਦਾ ਸਹਿਯੋਗ ਲਿਆ ਜਾਵੇਗਾ। ਧਾਰਮਿਕ ਅਤੇ ਗੁਰਮਤਿ ਸਮਾਗਮ ਕਰਨੇ ਅਤੇ ਨਗਰ ਕੀਰਤਨ ਕੱਢਣੇ ਖਾਲਸਾ ਪੰਥ ਦੀਆਂ ਸਿੱਖ ਸੰਸਥਾਵਾਂ ਦੇ ਕਾਰਜ ਹਨ ਅਤੇ ਪੰਥ ਇੰਨਾਂ ਨੂੰ ਕਰਨ ਲਈ ਪੂਰਨ ਸਮਰੱਥ ਹੈ, ਇਸ ਲਈ ਸਰਕਾਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ‘ਤੇ ਹੋਰ ਇਤਿਹਾਸਿਕ ਅਸਥਾਨਾਂ ਉਤੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸਹਿਯੋਗ ਕਰੋ, ਜਿਵੇਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪਾਤਸ਼ਾਹੀ ੧੦ਵੇਂ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਬਿਹਾਰ ਸਰਕਾਰ ਨੇ ਕੀਤਾ ਸੀ।
—–00—–
