
जुगराज जग्गा के हत्या केस में शामिल दो मुख्य आरोपी नागालैंड से गिरफ्तार
विदेशी गैंगस्टरों मनू अगवान, जीशान अख़्तर और गोपी नवांशहरिया के निर्देश पर टारगेट किलिंग को दिया गया था अंजाम: डीजीपी गौरव यादव
नागालैंड की सक्षम अदालत से ट्रांजिट रिमांड प्राप्त करने के बाद दोनों आरोपियों को लाया जा रहा है पंजाब
चंडीगढ़/बटाला/SANGHOL-TIMES/SARPAL/JAGMEET-SINGH/21SEP.,2025
मुख्यमंत्री भगवंत सिंह मान के दिशा-निर्देशों के अनुसार पंजाब को एक सुरक्षित राज्य बनाने के लिए चलाए अभियान दौरान बड़ी सफलता में एंटी-गैंगस्टर टास्क फोर्स (एजीटीएफ) पंजाब ने बटाला पुलिस, केंद्रीय एजेंसियों और नागालैंड पुलिस के साथ संयुक्त ऑपरेशन में जुगराज सिंह उर्फ जग्गा हत्या कांड में शामिल दो मुख्य आरोपियों को नागालैंड के कोहिमा से गिरफ्तार किया है। यह जानकारी आज यहां पुलिस महानिदेशक (डीजीपी) पंजाब गौरव यादव ने दी।
गिरफ्तार किए गए व्यक्तियों की पहचान हरमनप्रीत सिंह उर्फ हरमन और उसके चचेरे भाई गुरप्रीत सिंह उर्फ गोपी दोनों निवासी गांव कलेर, बटाला, के रूप में हुई है।
जानकारी के अनुसार, कुछ अज्ञात व्यक्तियों ने 9 सितंबर, 2025 को जुगराज सिंह उर्फ जग्गा, निवासी चीमा खुदी, बटाला की उसके गांव में गोली मारकर हत्या कर दी थी।
डीजीपी गौरव यादव ने कहा कि प्रारंभिक जांच से पता चला है कि यह टारगेट किलिंग विदेशी गैंगस्टरों जसविंदर सिंह उर्फ मनू अगवान, मुहम्मद यासीन अख़्तर उर्फ जीशान अख़्तर और गोपी नवांशहरिया के निर्देशों पर की गई थी।
डीजीपी ने कहा कि आरोपियों को नागालैंड की सक्षम अदालत से ट्रांजिट रिमांड प्राप्त करने के बाद पंजाब लाया जा रहा है।
इस कार्रवाई के अन्य विवरण साझा करते हुए एजीटीएफ के अतिरिक्त पुलिस महानिदेशक (एडीजीपी) प्रमोद बान ने बताया कि विश्वसनीय जानकारी पर कार्रवाई करते हुए एजीटीएफ की पुलिस टीमों ने डीएसपी एजीटीएफ राजन परमिंदर की निगरानी में बटाला पुलिस, केंद्रीय एजेंसियों और नागालैंड पुलिस के तालमेल से दोनों आरोपियों को कोहिमा (नागालैंड) की मिडलैंड कॉलोनी के न्यू मार्केट स्थित होटल ब्रॉडवे से गिरफ्तार किया। उन्होंने कहा कि इस मामले की आगे की जांच जारी है।
इस संबंध में थाना श्री हरगोबिंदपुरा, बटाला में भारतीय न्याय संहिता (बीएनएस) की धारा 103, 61(2) और 3(5) तथा आर्म्स एक्ट की धारा 25 और 27 के तहत एफआइआर नंबर 165 दिनांक 09.09.2025 पहले ही दर्ज की जा चुकी है।
——00——
ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ
— ਵਿਦੇਸ਼ੀ ਗੈਂਗਸਟਰਾਂ ਮਨੂ ਅਗਵਾਨ, ਜੀਸ਼ਾਨ ਅਖਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਟਾਰਗੇਟ ਕਿਲਿੰਗ ਨੂੰ ਦਿੱਤਾ ਗਿਆ ਸੀ ਅੰਜਾਮ: ਡੀਜੀਪੀ ਗੌਰਵ ਯਾਦਵ
— ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੂੰ ਲਿਆਂਦਾ ਜਾ ਰਿਹਾ ਹੈ ਪੰਜਾਬ
ਚੰਡੀਗੜ੍ਹ/ਬਟਾਲਾ/SANGHOL-TIMES/SARPAL/JAGMEET-SINGH/21SEP.,2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ, ਵਜੋਂ ਹੋਈ ਹੈ ।
ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਚੀਮਾ ਖੁਦੀ, ਬਟਾਲਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਟਾਰਗੇਟ ਕਿਲਿੰਗ ਵਿਦੇਸ਼ੀ ਗੈਂਗਸਟਰਾਂ ਜਸਵਿੰਦਰ ਸਿੰਘ ਉਰਫ਼ ਮਨੂ ਅਗਵਾਨ, ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੀਸ਼ਾਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਸੀ।
ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਨੂੰ ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਜਾ ਰਿਹਾ ਹੈ।
ਇਸ ਕਾਰਵਾਈ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਦੇ ਤਾਲਮੇਲ ਨਾਲ ਦੋਵਾਂ ਮੁਲਜ਼ਮਾਂ ਨੂੰ ਕੋਹਿਮਾ (ਨਾਗਾਲੈਂਡ) ਦੀ ਮਿਡਲੈਂਡ ਕਲੋਨੀ ਦੇ ਨਿਊ ਮਾਰਕੀਟ ਵਿਖੇ ਹੋਟਲ ਬ੍ਰੌਡਵੇ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰਾ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103, 61(2) ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 165 ਮਿਤੀ 09.09.2025 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।
———