शिरोमणि कमेटी द्वारा गुरुद्वारा श्री ननकाण साहिब के लिए सिख श्रद्धालुओं का जथाका रवाना
अमृतसर/SANGHOL-TIMES(हरमिंदर-सिंह-नागपाल,Jagmeet-Singh)04नवंबर,2025-
गुरुद्वारा श्री ननकाण साहिब में श्री गुरु नानक देव जी का प्रकाश गुरुपर्व मनाने के लिए शिरोमणि गुरुद्वारा प्रबंधक कमेटी द्वारा सिख श्रद्धालुओं का जथाका आज श्रोमणी कमेटी के मुख्य कार्यालय से श्री अकाल तख्त साहिब के कार्यकारी जत्थेदार सिंह साहिब ज्ञानी कुलदीप सिंह गड़गज्ज़ की अगुवाई में जयकारों की गुंज में रवाना हुआ। इस मौके जत्थेदार गड़गज्ज़ द्वारा प्रार्थना की गई और शिरोमणि गुरुद्वारा प्रबंधक कमेटी के मुख सचिव स. कुलवंत सिंह मानण, सदस्य स. फूमण सिंह, सचिव स. प्रीताप सिंह, स. बलविंदर सिंह काहलवां समेत अन्य अधिकारियों ने जत्थे के नेताओं और श्रद्धालुओं को गुरु बख्शी सिरोपा दी। जत्थे के नेतृत्व में शिरोमणि गुरुद्वारा प्रबंधक कमेटी सदस्य बीबी गरिंदर कौर भोلولवाल, डिप्टी लीडर के रूप में स. गुरमीत सिंह बूह, स. रामपाल सिंह बेणीनवाला और जनरल प्रबंधक सुपरवाइजर स. निशान सिंह शामिल हैं।
इस मौके श्री अकाल तख्त साहिब के कार्यकारी जत्थेदार ज्ञानी कुलदीप सिंह गड़गज्ज़ ने संगतों को श्री गुरु नानक देव जी के प्रकाश गुरुपर्व की बधाई देते हुए कहा कि हर सिख के मन की रुझान है कि वह पाकिस्तान स्थित अपने गुरधामों के दर्शन करे। उन्होंने सरकारों से जहां जत्थों को बेरोक जारी रखने के लिए कहा, वहीं खुले दिल से वीजन भी देने का आग्रह किया। जत्थेदार गड़गज्ज़ ने गुरुद्वारा श्री दरबार साहिब श्री करतारपुर साहिब का लांघा फिर खोलने की अपील करते हुए कहा कि यह केवल लांघा ही नहीं, बल्कि दोनों देशों के लोगों के दिलों की साझेदारी भी है जिसे जारी रखना चाहिए। उन्होंने बंदी सिंहों की रिहाई और विश्व भर में अमन और भाईचारे की साझेदारी के लिए भी प्रार्थना की।
इसे ही मौके पर श्री अकाल तख्त साहिब के कार्यकारी जत्थेदार ज्ञानी कुलदीप सिंह गड़गज्ज़ ने संगतों से कहा कि श्री गुरु नानक देव जी का प्रकाश पर्व के अवसर पर गुरु साहिब के प्रकाश स्थान पर गुरुपर्व समारोहों में भाग लेना सिख श्रद्धालुओं के लिए बड़े भाग्य की बात है। उन्होंने सरकार से आग्रह किया कि सिख श्रद्धालुओं के धार्मिक भावनाओं का ध्यान रखते हुए प्रक्रिया को आसान बनाया जाए, ताकि हर सिख के मन में तमन्ना पूरी हो सके। उन्होंने बताया कि इस बार 1796 श्रद्धालुओं को पाकिस्तान हाइकमिशन से वीजा दिए गए हैं। यह जत्था आज गुरुद्वारा श्री ननकाण साहिब जाएगा, जहां 5 नवंबर को श्री गुरु नानक देव जी के प्रकाश पर्व समारोहों में भाग लेंगे। इसी तरह जत्थे के श्रद्धालु गुरुद्वारा श्री पंजा साहिब हसन अब्दाल, गुरुद्वारा करतारपुर साहिब नारोवाल, गुरुद्वारा श्री रोड़ी साहिब अमनाबाद और गुरुद्वारा श्री डेहरा साहिब लाहौर समेत विभिन्न गुरुद्वारों के दर्शन कर 13 नवंबर को भारत वापस लौटेंगे।
इसी मौके पर जत्थे के अगुआ बीबी गरिंदर कौर भोلولवाल ने कहा कि श्री गुरु नानक देव जी के प्रकाश पर्व के मौके पर जत्थे का नेतृत्व करना उनके लिए गर्व की बात है। उन्होंने कहा कि हर सिख के मन के अंदर पाकिस्तान स्थित गुरद्वारों के दर्शन की इच्छा है और सरकारों को चाहिए कि श्रद्धालुओं को ज्यादा से ज्यादा वीजन दी जाए।
शिरोमणि कमेटी दफ्तर से जत्थे की रवानी के मौके पर मुख सचिव स. कुलवंत सिंह मानण, सदस्य स. फूमण सिंह, सचिव स. प्रीताप सिंह, स. बलविंदर सिंह काहलवां, अतिरिक्त सचिव स. बिजै सिंह, मीत सचिव स. जसविंदर सिंह जसी, स. गुरनाम सिंह, स. बलविंदर सिंह खैराबाद, स. हरभजन सिंह वक्ता, स. मंजीत सिंह तलवंडी, सुपरवाइजर स. निशान सिंह समेत संगत मौजूद थी।
———00——–
ਸ਼੍ਰੋਮਣੀ ਕਮੇਟੀ ਵੱਲੋਂ /ਸੰਘੋਲ ਟਾਇਮਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ/ਸੰਘੋਲ-ਟਾਇਮਸ/(ਹਰਮਿੰਦਰ-ਸਿੰਘ-ਨਾਗਪਾਲ,Jagmeet-Singh)04ਨਵੰਬਰ,2025- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਗੜਗੱਜ ਵੱਲੋਂ ਅਰਦਾਸ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਫੁੰਮਣ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਜਥੇ ਨਾਲ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ, ਡਿਪਟੀ ਲੀਡਰ ਵਜੋਂ ਸ. ਗੁਰਮੀਤ ਸਿੰਘ ਬੂਹ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਜਨਰਲ ਪ੍ਰਬੰਧਕ ਸੁਪਰਵਾਈਜ਼ਰ ਸ. ਨਿਸ਼ਾਨ ਸਿੰਘ ਸ਼ਾਮਲ ਹਨ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਸਿੱਖ ਦੇ ਮਨ ਦੀ ਰੀਝ ਹੈ ਕਿ ਉਹ ਪਾਕਿਸਤਾਨ ਸਥਿਤ ਆਪਣੇ ਗੁਰਧਾਮਾਂ ਦੇ ਦਰਸ਼ਨ ਕਰੇ। ਉਨ੍ਹਾਂ ਸਰਕਾਰਾਂ ਨੂੰ ਜਿਥੇ ਜਥਿਆਂ ਨੂੰ ਬੇਰੋਕ ਜਾਰੀ ਰੱਖਣ ਲਈ ਆਖਿਆ, ਉਥੇ ਹੀ ਖੁਲ੍ਹਦਿਲੀ ਨਾਲ ਵੀਜੇ ਦੇਣ ਦੀ ਅਪੀਲ ਵੀ ਕੀਤੀ। ਜਥੇਦਾਰ ਗੜਗੱਜ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਅਪੀਲ ਕਰਦਿਆ ਕਿਹਾ ਕਿ ਇਹ ਕੇਵਲ ਲਾਂਘਾ ਹੀ ਨਹੀਂ, ਸਗੋਂ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਦਿਲਾਂ ਦੀ ਸ਼ਾਂਝ ਵੀ ਹੈ ਜਿਸ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਵਿਸ਼ਵ ਭਰ ਵਿਚ ਅਮਨ ਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਪ੍ਰਕ੍ਰਿਆ ਨੂੰ ਸੁਖਾਲੀ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿਚ ਤਾਂਘ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ 1796 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ। ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਭਾਰਤ ਵਾਪਸ ਪਰਤਣਗੇ
ਇਸੇ ਦੌਰਾਨ ਜਥੇ ਦੇ ਆਗੂ ਬੀਬੀ ਗੁਰਿੰਦਰ ਕੌਰ ਭੋਲੂਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦੇ ਮਨ ਅੰਦਰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਰੀਝ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜੇ ਦੇਣ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਫੁੰਮਣ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
——–00———
