घर चलाने वाली महिलाओं को अब देश चलाना चाहिए: मुख्यमंत्री भगवंत सिंह मान
महिला उद्यमियों को सम्मानित करते हुए महिलाओं को राजनीति में बड़ी भूमिका निभाने का आह्वान
डीसी से लेकर एसएसपी तक बड़े पदों पर सबसे अधिक महिला नियुक्तियाँ पंजाब के प्रशासन में बदलाव का संकेत : मुख्यमंत्री भगवंत सिंह मान
‘आप’ सरकार ने 1,000-1,500 रुपये की मासिक सहायता, मुफ्त बिजली, स्वास्थ्य सेवाएं, राशन किट और नौकरियों में आरक्षण के जरिए महिलाओं का हर स्तर पर सशक्तिकरण सुनिश्चित किया : मुख्यमंत्री भगवंत सिंह मान
जमीनी स्तर पर काम करने वाली महिलाओं का सम्मान करना उनके जीवन में बदलाव लाने और उन्हें राष्ट्र निर्माण में महत्वपूर्ण भूमिका निभाने के लिए प्रेरित करेगा : मनीष सिसोदिया
MOHALI/SANGHOL-TIMES/JATINDER-PAL-SING/18MARCH,2026-
पंजाब के गौरवशाली विकास के सफर में महिलाओं की अहम भूमिका का उल्लेख करते हुए मुख्यमंत्री भगवंत सिंह मान ने आज प्रशासन, अर्थव्यवस्था और समाज में महिलाओं के महत्व को विशेष रूप से रेखांकित किया। उन्होंने कहा कि वास्तविक महिला सशक्तिकरण शिक्षा, उचित प्रतिनिधित्व और आर्थिक अवसरों के माध्यम से ही संभव है। जमीनी स्तर पर अपने कौशल से सफल हुई महिला उद्यमियों को सम्मानित करने के लिए आज मोहाली में आयोजित समारोह के दौरान मुख्यमंत्री ने ‘आप’ सरकार की पहलों, नौकरियों में आरक्षण और वित्तीय सहायता सहित व्यापक आजीविका कार्यक्रमों की जानकारी दी और महिलाओं से निर्णय लेने वाले पदों तक पहुंचने और राज्य के भविष्य को संवारने की अपील की।
महिला उद्यमियों को सम्मानित करने के बाद सभा को संबोधित करते हुए मुख्यमंत्री भगवंत सिंह मान ने कहा, “यह बेहद जरूरी है कि लड़कियां आगे आएं और शिक्षा के माध्यम से खुद को सशक्त बनाएं। यह देश के लिए लाभदायक है क्योंकि घर और परिवार को बेहतर तरीके से संभालने वाली महिलाएं देश की व्यवस्था को भी बेहतर ढंग से चला सकती हैं। राज्य सरकार इस दिशा में पूरी तरह प्रतिबद्ध है और कोई कसर नहीं छोड़ी जा रही।”
राजनीति में महिलाओं की भागीदारी को प्रोत्साहित करते हुए उन्होंने कहा, “लड़कियों को आगे आकर राजनीति में कदम रखना चाहिए ताकि वे निर्णय लेने में सक्रिय भागीदार बन सकें और समाज में जरूरी बदलाव ला सकें। आज लड़कियां लगभग हर क्षेत्र में लड़कों से आगे हैं, लेकिन राजनीति में अभी भी पीछे हैं। इस क्षेत्र को लंबे समय से पुरुषों का गढ़ माना जाता रहा है, लेकिन अब समय आ गया है कि महिलाएं यहां भी अपनी पहचान बनाएं। समानता पर आधारित समाज और जमीनी स्तर पर लोकतंत्र को मजबूत करने के लिए महिलाओं की भागीदारी जरूरी है। महिलाओं को यह सुनिश्चित करना चाहिए कि वे और उनके परिवार अपने वोट का इस्तेमाल पूरी समझदारी और जिम्मेदारी से करें, ताकि विधानसभा और संसद के लिए योग्य नेताओं का चयन हो सके।”
राज्य के व्यापक दृष्टिकोण को उजागर करते हुए मुख्यमंत्री ने कहा, “यह पंजाब को प्रगतिशील और समृद्ध राज्य बनाने में मदद करेगा। यह गर्व की बात है कि आज लड़कियां हर क्षेत्र में शानदार प्रदर्शन कर रही हैं और राज्य सरकार द्वारा महिलाओं के सशक्तिकरण के लिए लगातार कदम उठाए जा रहे हैं। ‘आप’ सरकार ने कई महिलाओं को डिप्टी कमिश्नर और एसएसपी के पदों पर नियुक्त किया है, जो एक बड़ा बदलाव है। किसी भी सरकार की तुलना में ‘आप’ द्वारा इन पदों पर सबसे अधिक महिलाओं को नियुक्त किया गया है।”
महिलाओं को प्रेरित करने के लिए वैश्विक उदाहरण देते हुए उन्होंने कहा, “चीन में हर महिला किसी न किसी उत्पादन कार्य में लगी हुई है। यदि वे निर्यात करना बंद कर दें, तो विश्व की अर्थव्यवस्था प्रभावित हो जाएगी। पंजाबी महिलाओं को माता गुजरी जी, माई भागो और अन्य महान हस्तियों से प्रेरणा लेनी चाहिए और विभिन्न क्षेत्रों में ऊंचाइयों को छूना चाहिए। हमारी सरकार ने शिक्षा क्षेत्र में व्यापक सुधार किए हैं, ताकि पूरे राज्य में विशेष रूप से लड़कियों को गुणवत्तापूर्ण शिक्षा प्रदान की जा सके। शिक्षा कमजोर वर्गों के जीवन में बदलाव लाने में अहम भूमिका निभाती है, लेकिन पिछली सरकारों द्वारा इसे पूरी तरह नजरअंदाज किया गया।”
मुख्यमंत्री भगवंत सिंह मान ने कहा कि कोई भी मुफ्त सुविधा या रियायत गरीबी या सामाजिक बुराइयों को समाप्त नहीं कर सकती। शिक्षा ही इस चक्र को तोड़ने और जीवन स्तर को बेहतर बनाने का एकमात्र तरीका है, और इसी कारण हमारी सरकार इसे मजबूत करने के लिए लगातार मेहनत कर रही है। महिलाओं को कड़ी मेहनत करनी चाहिए और हर क्षेत्र में समर्पण के साथ उत्कृष्टता हासिल करनी चाहिए। सरकार की ओर से पूरी सहायता दी जा रही है, लेकिन समय के साथ कदम मिलाकर चलने के लिए नए कौशल सीखना और खुद को लगातार अपडेट करना भी उतना ही महत्वपूर्ण है।
उन्होंने आगे कहा, “आज पंजाब की महिलाओं के लिए ऐतिहासिक दिन है, जिन्होंने अपनी मेहनत और लगन से अपनी पहचान बनाई है। महिला उद्यमियों को हमेशा अवसर मिलने चाहिए और हम उन्हें सम्मानित करके गर्व महसूस कर रहे हैं। किसी भी समाज का विकास महिलाओं के योगदान के बिना अधूरा है।”
सांस्कृतिक और दार्शनिक पृष्ठभूमि का हवाला देते हुए पंजाब के मुख्यमंत्री ने कहा कि सिख सिद्धांतों में महिलाओं को हमेशा सम्मानजनक स्थान दिया गया है। आज पंजाब राज्य ग्रामीण आजीविका मिशन (पीएसआरएलएम) के तहत 23 जिलों की 100 सर्वश्रेष्ठ प्रदर्शन करने वाली महिला उद्यमियों को सम्मानित किया जा रहा है। प्रत्येक को 25,000 रुपये, एक प्रमाणपत्र और एक स्मृति चिन्ह दिया जाएगा। इससे पहले 117 विधानसभा क्षेत्रों में 11,700 महिलाओं को सम्मानित किया गया था। उन्होंने कहा, “जिला स्तर पर 23 जिलों में 2,300 महिलाओं को सम्मानित किया गया। कुल 58,303 स्वयं सहायता समूह बनाए गए हैं, जिनसे लगभग 5.89 लाख ग्रामीण परिवार जुड़े हैं और इन्हें मजबूत करने के लिए 147 करोड़ रुपये की वित्तीय सहायता दी गई है।”
उद्यमिता के क्षेत्र में पहल का जिक्र करते हुए मुख्यमंत्री भगवंत सिंह मान ने कहा, “पहल स्टार्टअप प्रोजेक्ट के तहत 2,000 से अधिक स्टार्टअप शुरू किए गए हैं, जिससे 7,560 लोगों को रोजगार मिला है और यह आर्थिक मजबूती की दिशा में बड़ा कदम है। इसके अलावा 19 जिलों में सखी शक्ति मेले आयोजित किए गए हैं, जिनसे महिलाओं को एक करोड़ रुपये से अधिक की आय हुई है। वेरका के सहयोग से डेयरी सहकारी समितियां भी स्थापित की जा रही हैं, जिनमें 7,000 महिलाओं को शामिल किया जाएगा और प्रतिदिन 85,000 लीटर दूध आपूर्ति का लक्ष्य रखा गया है। पूरे राज्य में ऐसी 1,000 समितियां स्थापित करने का लक्ष्य है।”
उन्होंने आगे कहा, “मांवां-धियां सत्कार योजना के तहत सामान्य वर्ग की महिलाओं को प्रति माह 1,000 रुपये और अनुसूचित जाति की महिलाओं को 1,500 रुपये दिए जाएंगे। यह राशि सीधे बैंक खातों में ट्रांसफर की जाएगी और पंजाब की 97 प्रतिशत महिलाओं को इसका लाभ मिलेगा। सरकार ने इसके लिए 9,300 करोड़ रुपये आवंटित किए हैं और पंजीकरण 13 अप्रैल से शुरू होगा। ‘मेरी रसोई’ योजना के तहत 40 लाख परिवारों को राशन किटें दी जायेगीं, जिनमें 2 किलो चीनी, 2 किलो दाल, 1 लीटर सरसों का तेल, 200 ग्राम हल्दी और 1 किलो नमक शामिल होगा। इस योजना के लिए 900 करोड़ रुपये आवंटित किए गए हैं, जो महिलाओं के सशक्तिकरण और सामाजिक सुरक्षा को मजबूत करेगा।”
सशक्तिकरण से जुड़ी संरचनात्मक पहलों का उल्लेख करते हुए मुख्यमंत्री भगवंत सिंह मान ने कहा, “हमने सरकारी नौकरियों में महिलाओं के लिए 33 प्रतिशत आरक्षण दिया है और सरकार द्वारा दी गई 65,000 से अधिक नौकरियों में महिलाओं की बड़ी भागीदारी सुनिश्चित की गई है। आम आदमी क्लीनिक, मुख्यमंत्री सेहत योजना के तहत 10 लाख रुपये तक का कैशलेस इलाज और 90 प्रतिशत घरों को मुफ्त बिजली जैसी सुविधाएं महिलाओं के हित में हैं। इसके अलावा स्थानीय निकायों और पंचायती राज संस्थाओं में महिलाओं के लिए 50 प्रतिशत आरक्षण भी दिया जा रहा है। लगभग 1.86 लाख लड़कियों को 27,314 आंगनवाड़ी केंद्रों के माध्यम से पोषक आहार दिया जा रहा है और हजारों कार्यकर्ताओं की भर्ती प्रक्रिया जारी है।”
पंजाब के मुख्यमंत्री ने कहा, “महिलाओं, खासकर स्कूल और कॉलेज जाने वाली लड़कियों के लिए मुफ्त यात्रा एक बड़ी सुविधा साबित हो रही है। महिलाओं को आत्मनिर्भर बनना चाहिए और सरकार उनके लिए रोजगार के नए अवसर पैदा कर रही है। लड़कियां अब समाज का कमजोर वर्ग नहीं हैं, बल्कि हर क्षेत्र में मजबूत हैं और उन्हें इस बात पर आत्मविश्वास होना चाहिए।”
इस दौरान ‘आप’ पंजाब प्रभारी मनीष सिसोदिया ने कहा, “पहले ऐसे कार्यक्रम केवल अमीर परिवारों की महिलाओं तक सीमित थे। पहली बार सामान्य परिवारों की महिलाओं को सम्मानित किया जा रहा है। यह पहल महिलाओं के सशक्तिकरण के माध्यम से उनके जीवन में बदलाव लाने और उन्हें राष्ट्र निर्माण में महत्वपूर्ण भूमिका निभाने के लिए प्रेरित करेगी।”
इस मौके पर ग्रामीण विकास और पंचायत मंत्री तरुनप्रीत सिंह सौंद और अन्य गणमान्य व्यक्ति भी उपस्थित थे।
——–oo——-
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਮੌਕੇ ਔਰਤਾਂ ਨੂੰ ਸਿਆਸਤ ਵਿੱਚ ਵੱਡੀ ਭੂਮਿਕਾ ਨਿਭਾਉਣ ਦਾ ਸੱਦਾ*
*ਡੀਸੀ ਤੋਂ ਲੈ ਕੇ ਐਸਐਸਪੀ ਤੱਕ ਵੱਡੇ ਅਹੁਦਿਆਂ ‘ਤੇ ਸਭ ਤੋਂ ਵੱਧ ਮਹਿਲਾ ਨਿਯੁਕਤੀਆਂ ਪੰਜਾਬ ਦੇ ਪ੍ਰਸ਼ਾਸਨ ਵਿੱਚ ਬਦਲਾਅ ਦਾ ਸੰਕੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*’ਆਪ’ ਸਰਕਾਰ ਨੇ 1,000-1,500 ਰੁਪਏ ਦੀ ਮਹੀਨਾਵਾਰ ਸਹਾਇਤਾ, ਮੁਫ਼ਤ ਬਿਜਲੀ, ਸਿਹਤ ਸੰਭਾਲ, ਰਾਸ਼ਨ ਕਿੱਟਾਂ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਨਾਲ ਔਰਤਾਂ ਦਾ ਹਰ ਪੱਖੋਂ ਸਸ਼ਕਤੀਕਰਨ ਯਕੀਨੀ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਜ਼ਮੀਨੀ ਪੱਧਰ ’ਤੇ ਕੰਮ ਕਰਦੀਆਂ ਔਰਤਾਂ ਦਾ ਸਨਮਾਨ ਕਰਨਾ ਔਰਤਾਂ ਦੇ ਜੀਵਨ ਨੂੰ ਬਦਲਣ ਵਿੱਚ ਕਾਫੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰੇਗਾ: ਮਨੀਸ਼ ਸਿਸੋਦੀਆ*
MOHALI/SANGHOL-TIMES/JATINDER-PAL-SING/18MARCH,2026-
ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।
ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ। ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”
ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ, “ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿੱਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫੈਸਲੇ ਲੈਣ ਵਿੱਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿੱਚ ਜ਼ਰੂਰੀ ਬਦਲਾਅ ਲਿਆ ਸਕਣ। ਅੱਜ ਕੁੜੀਆਂ ਲਗਭਗ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿੱਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿੱਚ ਵੀ ਨਾਮਣਾ ਖੱਟਣ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।”
ਸੂਬੇ ਲਈ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿੱਚ ਮਦਦ ਕਰੇਗਾ। ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ। ‘ਆਪ’ ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਜੋਂ ਨਿਯੁਕਤ ਕੀਤਾ ਹੈ ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ। ਕਿਸੇ ਵੀ ਸਰਕਾਰ ਦੇ ਮੁਕਾਬਲੇ ਆਪ ਵੱਲੋਂ ਇਨ੍ਹਾਂ ਅਹੁਦਿਆਂ ‘ਤੇ ਸਭ ਤੋਂ ਵੱਧ ਗਿਣਤੀ ਵਿੱਚ ਔਰਤਾਂ ਨੂੰ ਤਾਇਨਾਤ ਕੀਤਾ ਗਿਆ ਹੈ।”
ਔਰਤਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ਵਵਿਆਪੀ ਉਦਾਹਰਨ ਪੇਸ਼ ਕਰਦਿਆਂ ਉਨ੍ਹਾਂ ਕਿਹਾ, “ਚੀਨ ਵਿੱਚ ਹਰ ਔਰਤ ਕਿਸੇ ਨਾ ਕਿਸੇ ਵਸਤੂ ਦੇ ਉਤਪਾਦਨ ਵਿੱਚ ਲੱਗੀ ਹੋਈ ਹੈ। ਜੇਕਰ ਉਹ ਨਿਰਯਾਤ ਕਰਨਾ ਬੰਦ ਕਰ ਦਿੰਦੀਆਂ ਹਨ ਤਾਂ ਵਿਸ਼ਵ ਦੀ ਅਰਥਵਿਵਸਥਾ ਪ੍ਰਭਾਵਿਤ ਹੋ ਜਾਵੇਗੀ। ਪੰਜਾਬੀ ਔਰਤਾਂ ਨੂੰ ਮਾਤਾ ਗੁਜਰੀ ਜੀ, ਮਾਈ ਭਾਗੋ ਅਤੇ ਹੋਰ ਮਹਾਨ ਸ਼ਖਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰ ਕੀਤੇ ਗਏ ਹਨ ਤਾਂ ਜੋ ਸੂਬੇ ਭਰ ਵਿੱਚ ਖਾਸ ਕਰਕੇ ਕੁੜੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਿੱਖਿਆ ਕਮਜ਼ੋਰ ਵਰਗਾਂ ਦੇ ਜੀਵਨ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ। ਸਿੱਖਿਆ ਇਸ ਚੱਕਰ ਨੂੰ ਤੋੜਨ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦਾ ਇੱਕੋ-ਇੱਕ ਤਰੀਕਾ ਹੈ ਅਤੇ ਇਸੇ ਲਈ ਸਾਡੀ ਸਰਕਾਰ ਇਸ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਔਰਤਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨੀ ਚਾਹੀਦੀ ਹੈ। ਸਰਕਾਰ ਵੱਲੋਂ ਮੁਕੰਮਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਪਰ ਸਮੇਂ ਦੇ ਹਾਣੀ ਬਣੇ ਰਹਿਣ ਲਈ ਹੁਨਰਾਂ ਨੂੰ ਸਿੱਖਦੇ ਰਹਿਣਾ ਅਤੇ ਖੁਦ ਨੂੰ ਅਪਗ੍ਰੇਡ ਕਰਦੇ ਰਹਿਣਾ ਵੀ ਉਨਾ ਹੀ ਮਹੱਤਵਪੂਰਨ ਹੈ।
ਉਨ੍ਹਾਂ ਅੱਗੇ ਕਿਹਾ, “ਅੱਜ ਪੰਜਾਬ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ ਜਿਨ੍ਹਾਂ ਨੇ ਸਖ਼ਤ ਮਿਹਨਤ ਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ। ਮਹਿਲਾ ਉੱਦਮੀਆਂ ਨੂੰ ਹਮੇਸ਼ਾ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਨਮਾਨਿਤ ਕਰਨ ‘ਤੇ ਮਾਣ ਮਹਿਸੂਸ ਕਰ ਰਹੇ ਹਾਂ। ਕਿਸੇ ਵੀ ਸਮਾਜ ਦਾ ਵਿਕਾਸ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਅਧੂਰਾ ਹੈ।”
ਸੱਭਿਆਚਾਰਕ ਅਤੇ ਦਾਰਸ਼ਨਿਕ ਪਿਛੋਕੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਔਰਤਾਂ ਨੂੰ ਹਮੇਸ਼ਾ ਸਨਮਾਨਜਨਕ ਸਥਾਨ ਦਿੱਤਾ ਜਾਂਦਾ ਹੈ। ਅੱਜ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਅਧੀਨ 23 ਜ਼ਿਲ੍ਹਿਆਂ ਦੀਆਂ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰੇਕ ਨੂੰ 25,000 ਰੁਪਏ, ਇੱਕ ਸਰਟੀਫਿਕੇਟ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 117 ਵਿਧਾਨ ਸਭਾ ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ ‘ਤੇ 23 ਜ਼ਿਲ੍ਹਿਆਂ ਵਿੱਚ 2,300 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਕੁੱਲ 58,303 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ ਜਿਹਨਾਂ ਨਾਲ ਲਗਭਗ 5.89 ਲੱਖ ਪੇਂਡੂ ਪਰਿਵਾਰ ਜੁੜੇ ਹਨ ਅਤੇ ਇਹਨਾਂ ਨੂੰ ਮਜ਼ਬੂਤ ਕਰਨ ਲਈ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”
ਉੱਦਮ ਲਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲ ਸਟਾਰਟਅੱਪ ਪ੍ਰੋਜੈਕਟ ਤਹਿਤ 2,000 ਤੋਂ ਵੱਧ ਸਟਾਰਟਅੱਪ ਲਾਂਚ ਕੀਤੇ ਗਏ ਹਨ ਜਿਸ ਨਾਲ 7,560 ਲੋਕਾਂ ਲਈ ਰੁਜ਼ਗਾਰ ਪੈਦਾ ਹੋਇਆ ਹੈ ਅਤੇ ਇਹ ਆਰਥਿਕ ਮਜ਼ਬੂਤੀ ਵੱਲ ਇੱਕ ਵੱਡਾ ਕਦਮ ਹੈ। ਇਸ ਦੇ ਨਾਲ ਹੀ 19 ਜ਼ਿਲ੍ਹਿਆਂ ਵਿੱਚ ਸਖੀ ਸ਼ਕਤੀ ਮੇਲੇ ਕਰਵਾਏ ਗਏ ਹਨ, ਜਿਸ ਨਾਲ ਔਰਤਾਂ ਲਈ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਈ ਹੈ। ਵੇਰਕਾ ਦੇ ਸਹਿਯੋਗ ਨਾਲ ਡੇਅਰੀ ਸਹਿਕਾਰੀ ਸਭਾਵਾਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਵਿੱਚ 7,000 ਔਰਤਾਂ ਨੂੰ ਸ਼ਾਮਲ ਹੋਣਗੀਆਂ ਅਤੇ ਰੋਜ਼ਾਨਾ 85,000 ਲੀਟਰ ਦੁੱਧ ਸਪਲਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸੂਬੇ ਭਰ ਵਿੱਚ ਅਜਿਹੀਆਂ 1,000 ਸਭਾਵਾਂ ਸਥਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ।”
ਉਨ੍ਹਾਂ ਅੱਗੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜਰਨਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦਿੱਤੇ ਜਾਣਗੇ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪੰਜਾਬ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਹੋਵੇਗਾ। ਸਰਕਾਰ ਵੱਲੋਂ 9,300 ਕਰੋੜ ਰੁਪਏ ਅਲਾਟ ਕੀਤੇ ਹਨ ਅਤੇ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮਿਲਣਗੀਆਂ ਜਿਨ੍ਹਾਂ ਵਿੱਚ 2 ਕਿਲੋ ਖੰਡ, 2 ਕਿਲੋ ਦਾਲ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਸ਼ਾਮਲ ਹੈ। ਇਸ ਯੋਜਨਾ ਲਈ 900 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜੋ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰੇਗਾ।”
ਸਸ਼ਕਤੀਕਰਨ ਸਬੰਧੀ ਢਾਂਚਾਗਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫ਼ੀਸਦ ਰਾਖਵਾਂਕਰਨ ਪ੍ਰਦਾਨ ਕੀਤਾ ਹੈ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਗੀਆਂ 65,000 ਤੋਂ ਵੱਧ ਨੌਕਰੀਆਂ ਵਿੱਚ ਔਰਤਾਂ ਦੀ ਅਹਿਮ ਗਿਣਤੀ ਸ਼ਾਮਲ ਹੈ ਜਿਸ ਨਾਲ ਪ੍ਰਬੰਧਨ ਅਤੇ ਪ੍ਰਸ਼ਾਸਨ ਵਿੱਚ ਉਨ੍ਹਾਂ ਦੀ ਵਧਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਗਿਆ ਹੈ। ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਅਤੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ, ਇਹ ਸਭ ਔਰਤਾਂ ਦੀ ਭਲਾਈ ਲਈ ਹਨ। ਪੰਜਾਬ ਸਰਕਾਰ ਵੱਲੋਂ ਸਥਾਨਕ ਇਕਾਈਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ 50 ਫੀਸਦ ਰਾਖਵਾਂਕਰਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਲਗਭਗ 1.86 ਲੱਖ ਲੜਕੀਆਂ ਨੂੰ 27,314 ਆਂਗਣਵਾੜੀ ਕੇਂਦਰਾਂ ਰਾਹੀਂ ਪੌਸ਼ਟਿਕ ਭੋਜਨ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਹਜ਼ਾਰਾਂ ਵਰਕਰਾਂ ਦੀ ਭਰਤੀ ਪ੍ਰਗਤੀ ਅਧੀਨ ਹੈ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਔਰਤਾਂ, ਖਾਸ ਕਰਕੇ ਸਕੂਲ ਅਤੇ ਕਾਲਜ ਜਾਣ ਵਾਲੀਆਂ ਕੁੜੀਆਂ ਲਈ ਮੁਫ਼ਤ ਯਾਤਰਾ ਇੱਕ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਔਰਤਾਂ ਨੂੰ ਸਵੈ-ਨਿਰਭਰ ਬਣਨਾ ਚਾਹੀਦਾ ਹੈ ਅਤੇ ਸਰਕਾਰ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਸਤੇ ਖੋਲ੍ਹ ਰਹੀ ਹੈ। ਕੁੜੀਆਂ ਹੁਣ ਸਮਾਜ ਦਾ ਕਮਜ਼ੋਰ ਵਰਗ ਨਹੀਂ ਹਨ; ਉਹ ਹਰ ਪੱਖੋਂ ਮਜ਼ਬੂਤ ਹਨ ਅਤੇ ਇਸ ਬਾਰੇ ਉਨ੍ਹਾਂ ਨੂੰ ਆਤਮਵਿਸ਼ਵਾਸ਼ ਹੋਣਾ ਚਾਹੀਦਾ ਹੈ।”
ਇਸ ਦੌਰਾਨ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਪਹਿਲਾਂ ਅਜਿਹੇ ਸਮਾਗਮ ਸਿਰਫ਼ ਧਨਾਢ ਪਰਿਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ। ਪਹਿਲੀ ਵਾਰ ਸਧਾਰਨ ਪਰਿਵਾਰਾਂ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਮਦਦ ਕਰੇਗੀ।”
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤ ਵੀ ਮੌਜੂਦ ਸਨ।
——00——
*Women who run homes must now run country, says CM Bhagwant Singh Mann, calls for greater role in politics while felicitating women entrepreneurs*
*From DCs to SSPs, highest-ever women appointments mark shift in Punjab governance: CM Bhagwant Singh Mann*
*₹1,000 – ₹1,500 monthly aid & job reservations to free power, healthcare & ration kits, AAP Govt empowered women on every front: CM Bhagwant Singh Mann*
*Honouring grassroots women will go long way in transforming women’s lives & inspire them as nation builders: Manish Sisodia*
MOHALI/SANGHOL-TIMES/JATINDER-PAL-SING/18MARCH,2026-
Positioning women at the centre of Punjab’s growth story, Chief Minister Bhagwant Singh Mann on Wednesday laid out an expansive vision for their role in governance, economy and society, asserting that real empowerment lies in education, representation and economic opportunity. Speaking at a felicitation event awarding grassroot entrepreneurs in Mohali, he gave a detailed account of the AAP government’s initiatives, from job reservations and direct financial support to large-scale livelihood programmes, while urging women to step into decision-making roles and reshape the state’s future.
Addressing the gathering after felicitating women entrepreneurs, CM Bhagwant Singh Mann stated, “It is imperative that girls come forward and empower themselves through education. It is in the larger interest of the nation, as women who manage homes and families efficiently should also run the country. The state government is committed to this noble cause and is leaving no stone unturned for it.”
Encouraging greater political participation, he said, “Girls must come forward and participate in politics to become active partners in decision-making and bring necessary change in society. Today, girls have outnumbered boys in almost every field, but politics is still an exception. This field has long been considered a fiefdom of men, but the time has come for women to excel here as well. Women’s participation is essential to build an egalitarian society and strengthen democracy at the grassroots level. Women must ensure that they and their families exercise their vote carefully so that the right leaders are elected to the Assembly and Parliament.”
Highlighting the broader vision for the state, the Punjab CM continued, “This will help make Punjab a progressive and prosperous state. It is a matter of pride that girls are excelling in all fields today, and the state government has made consistent and focused efforts to empower women. AAP government has appointed several women as Deputy Commissioners and Senior Superintendents of Police, which is a major shift from earlier times. This is the highest number of women posted in these positions by any government.”
Drawing a global comparison while motivating women, he observed, “In China, every woman is engaged in producing something. If they stop exporting, it would disrupt the global economy. Punjabi women must take inspiration from Mata Gujri ji, Mai Bhago, and other legendary figures and excel in diverse fields. Our government has revamped the education sector to provide quality education, especially to girls. Education is the key to transforming the lives of weaker sections, but previous governments kept them away from it.”
CM Bhagwant Singh Mann asserted that no free ‘revdis’ or concession cards can eliminate poverty or social evils. Education is the only way to break this cycle and improve living standards, and that is why our government is working tirelessly to strengthen it. Women must work hard and excel in every field with dedication. The government is providing full logistical support, but it is equally important to keep learning and upgrading skills to stay relevant in changing times.
“Today is a historic day for the women of Punjab who have created their identity through hard work and dedication. Women entrepreneurs must always be given opportunities, and we are proud to honour them. The development of any society is incomplete without the contribution of women,” he added.
Referring to cultural and philosophical roots, the Punjab CM highlighted that in Sikh philosophy, women have always held a place of honour. Today, 100 top-performing women entrepreneurs from 23 districts are being honoured under the Punjab State Rural Livelihood Mission (PSRLM). Each will receive ₹25,000, a certificate, and a memento. Earlier, 11,700 women were honoured across 117 Assembly constituencies. “At the district level, 2,300 women were honoured across 23 districts. A total of 58,303 Self Help Groups have been formed, connecting around 5.89 lakh rural families, with ₹147 crore provided as financial assistance to strengthen them,’ he elaborated.
Highlighting entrepreneurship initiatives, CM Bhagwant Singh Mann shared, “Under the Pehal Startup Project, more than 2,000 startups have been launched, creating employment for 7,560 people, which is a major step towards economic empowerment. Sakhi Shakti Melas have been organised in 19 districts, generating earnings of over Rs 1 crore for women. Dairy cooperative societies are also being set up with support from Verka, connecting 7,000 women and aiming to supply 85,000 litres of milk daily. The target is to establish 1,000 such societies across Punjab.”
He continued, “Under the Maavan Dhian Satkar Yojana, women will receive ₹1,000 per month and ₹1,500 for Scheduled Caste women. Funds will be directly transferred to bank accounts, and 97% of women in Punjab are expected to benefit. The government has allocated ₹9,300 crore, and registration will begin from April 13. Under the ‘Meri Rasoi’ scheme, 40 lakh families will receive ration kits including 2 kg sugar, 2 kg pulses, 1 litre mustard oil, 200 grams turmeric, and 1 kg salt. ₹900 crore has been allocated for this scheme, which will strengthen women’s empowerment and social security.”
Listing structural measures for empowerment, CM Bhagwant Singh Mann noted, “We have provided 33% reservation for women in government jobs, and a significant number of the more than 65,000 jobs have gone to women, ensuring their increased participation in governance and administration. Aam Aadmi Clinics, cashless treatment up to ₹10 lakh under the Mukh Mantri Sehat Yojna, and free electricity to 90% of households are all aimed at women’s welfare. Punjab also provides 50% reservation for women in local bodies and Panchayati Raj institutions. Around 1.86 lakh girls are receiving nutritious food through 27,314 Anganwadi centres, and recruitment for thousands of workers is ongoing.”
“Free travel for women, especially school and college-going girls, is proving to be a major support. Women must become self-reliant, and the government is opening new avenues of employment for them. Girls are no longer weaker sections of society; they are strong in every way and must be confident about this,” concluded the Punjab CM.
Meanwhile, AAP Punjab Prabhari Manish Sisodia stated, “Earlier, such functions were limited to women achievers from affluent families. For the first time, women from common families are being honoured. This movement will go a long way in transforming the lives of women through empowerment and inspiring others to excel as nation builders.”
On the occasion, Cabinet Minister Tarunpreet Singh Sond, and others were also present.
……
