शानदार चार साल भगवंत सिंह मान के साथ – विधायक कुलजीत सिंह रंधावा ने लोगों को सरकार की योजनाओं से कराया अवगत

ZIRAKPUR/MOHALI//SANGHOL-TIMES/JAGMEET-SINGH/02APRIL,2026-
“शानदार चार साल भगवंत सिंह मान के साथ” के नारे के तहत पंजाब सरकार की जनकल्याणकारी योजनाओं को घर-घर तक पहुंचाने के उद्देश्य से विधायक कुलजीत सिंह रंधावा द्वारा ज़ीरकपुर के वार्ड नंबर 5, 16 और 21 में विशेष बैठकें और जनसंपर्क अभियान चलाया गया। इस दौरान बड़ी संख्या में स्थानीय निवासी, महिलाएं और युवा शामिल हुए।
इस अवसर पर संबोधित करते हुए विधायक रंधावा ने कहा कि मुख्यमंत्री भगवंत सिंह मान के नेतृत्व में पंजाब सरकार ने पिछले चार वर्षों में ऐतिहासिक फैसले लेकर लोगों को बड़ी राहत दी है। उन्होंने कहा कि सरकार का मुख्य उद्देश्य आम लोगों के जीवन को आसान बनाना है।
उन्होंने बताया कि मुख्यमंत्री भगवंत सिंह मान के नेतृत्व में सरकार ने चार वर्षों में जनता से किए वादों को पूरा करने की दिशा में बड़े कदम उठाए हैं। पंजाब के लोगों के लिए 10 लाख रुपये तक की स्वास्थ्य गारंटी, महिलाओं को सम्मान स्वरूप 1000 और 1500 रुपये देने के वादे, स्कूल ऑफ एमिनेंस के माध्यम से गुणवत्तापूर्ण शिक्षा और आम आदमी क्लीनिकों के जरिए मुफ्त इलाज जैसी योजनाएं लागू की गई हैं।
उन्होंने आगे बताया कि राज्य के लगभग 90 प्रतिशत घरेलू बिजली उपभोक्ताओं को 600 यूनिट तक सब्सिडी के साथ शून्य बिल मिल रहा है। इसके अलावा सरकार द्वारा 65,000 से अधिक युवाओं को मेरिट के आधार पर सरकारी नौकरियां दी गई हैं।
नशे के खिलाफ चलाए गए अभियान के तहत 90,000 से अधिक तस्करों को गिरफ्तार कर जेल भेजा गया है। सड़कों के विकास पर विशेष ध्यान देते हुए लगभग 45,000 किलोमीटर सड़कों का नवीनीकरण किया जा रहा है।
उन्होंने बताया कि 50 वर्ष से अधिक आयु के बुजुर्गों के लिए मुफ्त तीर्थ यात्रा योजना शुरू की गई है, जो उनके सम्मान का प्रतीक है। इसके साथ ही जरूरतमंद परिवारों को 2 किलो दाल, 2 किलो चीनी, 1 किलो नमक, 200 ग्राम हल्दी और 1 किलो सरसों का तेल उपलब्ध कराया जा रहा है, ताकि उनके घरों के चूल्हे जलते रहें।
किसानों के हितों की बात करते हुए उन्होंने कहा कि पहली बार पंजाब में दिन के समय खेती के लिए बिजली दी जा रही है। इसके अलावा नहर प्रणाली को मजबूत कर लगभग 80 प्रतिशत खेतों तक नहरी पानी पहुंचाया जा रहा है, जिससे भूजल का उपयोग कम होगा और जल स्तर में सुधार आएगा।
विधायक रंधावा ने बताया कि ज़ीरकपुर के वार्ड नंबर 5, 16 और 21 में सड़कों की मरम्मत, स्ट्रीट लाइट, पेयजल और सफाई व्यवस्था को मजबूत करने के लिए लगातार काम चल रहा है। उन्होंने कहा कि क्षेत्र के हर घर तक बुनियादी सुविधाएं पहुंचाने के लिए कोई कसर नहीं छोड़ी जाएगी।
बैठकों के दौरान लोगों द्वारा उठाई गई समस्याओं को ध्यानपूर्वक सुनते हुए विधायक ने संबंधित अधिकारियों को तुरंत समाधान करने के निर्देश दिए। उन्होंने लोगों को भरोसा दिलाया कि हर समस्या का शीघ्र समाधान किया जाएगा।
अंत में उन्होंने लोगों से अपील की कि वे सरकार की योजनाओं का अधिक से अधिक लाभ उठाएं और अपने क्षेत्र के विकास में सहयोग दें। इस अवसर पर स्थानीय नेताओं और कार्यकर्ताओं ने भी अपने विचार रखे और विधायक कुलजीत सिंह रंधावा का धन्यवाद किया।
——00—–
ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ – ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਕਰਵਾਇਆ ਸਰਕਾਰ ਦੀਆਂ ਯੋਜਨਾਵਾਂ ਨਾਲ ਜਾਣੂ
ZIRAKPUR/SANGHOL-TIMES/JAGMEET-SINGH/02APRIL,2026-
“ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਦੇ ਨਾਲ” ਦੇ ਸਲੋਗਨ ਹੇਠ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਵਿਸ਼ੇਸ਼ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੂਲ ਮਕਸਦ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜੁਆਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।
ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।
ਵਿਧਾਇਕ ਸ. ਰੰਧਾਵਾ ਨੇ ਦੱਸਿਆ ਕਿ ਜ਼ੀਰਕਪੁਰ ਦੇ ਵਾਰਡ ਨੰਬਰ 5, 16 ਅਤੇ 21 ਵਿੱਚ ਸੜਕਾਂ ਦੀ ਮੁਰੰਮਤ, ਸਟ੍ਰੀਟ ਲਾਈਟਾਂ, ਪੀਣ ਵਾਲੇ ਪਾਣੀ ਅਤੇ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਵਿਧਾਇਕ ਜੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰ ਇੱਕ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ।
ਅੰਤ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਸਹਿਯੋਗ ਦੇਣ। ਇਸ ਮੌਕੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।
…..
