Punjab – ਕੈਬਿਨਟ ਮੰਤਰੀ ਬਣਨ ਤੇ ਅਨਮੋਲ ਗਗਨ ਮਾਨ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਹੋਏ ਨਤਮਸਤਕ
संघोल टाइम्स न्यूज़
July 16, 2022
1 min read
Share this:
- Click to share on Twitter (Opens in new window)
- Click to share on Facebook (Opens in new window)
- Click to print (Opens in new window)
- Click to share on LinkedIn (Opens in new window)
- Click to share on Pinterest (Opens in new window)
- Click to share on Telegram (Opens in new window)
- Click to share on WhatsApp (Opens in new window)
- Click to share on Skype (Opens in new window)
ਕੈਬਿਨਟ ਮੰਤਰੀ ਬਣਨ ਤੇ ਅਨਮੋਲ ਗਗਨ ਮਾਨ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਹੋਏ ਨਤਮਸਤਕ
ਸੁਖਮਨੀ ਸਾਹਿਬ ਦਾ ਪਾਠ ਕਰਵਾ ਗੁਰੂ ਰਹਿਮਤ ਦਾ ਕੀਤਾ ਸ਼ੁਕਰਾਨਾ
ਖਰੜ ’ਚ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਸਬੰਧੀ 7 ਕਰੋੜ ਰੁਪਏ ਦਾ ਪ੍ਰੋਜੈਕਟ ਤਿਆਰੀ ਅਧੀਨ – ਮੈਡਮ ਅਨਮੋਲ ਗਗਨ ਮਾਨ
SangholTimes/ਐਸ ਏ ਐਸ ਨਗਰ,/ਜੁਲਾਈ 16,2022 –
ਪੰਜਾਬ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਤੋਂ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਹਲਕਾ ਵਾਸੀਆਂ ਨਾਲ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਨਿਊ ਚੰਡੀਗਡ਼੍ਹ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਕੈਬਨਿਟ ਮੰਤਰੀ ਬਣਨ ਤੇ ਮੈਡਮ ਅਨਮੋਲ ਗਗਨ ਮਾਨ ਆਪਣੇ ਪਰਿਵਾਰ ਤੇ ਹਲਕਾ ਵਾਸੀਆਂ ਨਾਲ ਗੁਰਦੁਆਰਾ ਸਾਹਿਬ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾ ਸ਼ੁਕਰਾਨਾ ਵਜੋਂ ਅਰਦਾਸ ਕਾਰਵਾਈ ਗਈ ਅਤੇ ਗੁਰੂ ਦੀ ਬਾਣੀ ਦੇ ਕੀਰਤਨ ਦਾ ਅਨੰਦ ਵੀ ਮਾਣਿਆ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਅਤੇ ਉਥੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਖਰੜ ਦੇ ਬਜ਼ੁਰਗਾਂ ਅਤੇ ਮਾਤਾਵਾਂ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ ।
ਇਸ ਮੌਕੇ ਕੈਬਨਿਟ ਮੰਤਰੀ ਨੇ ਆਏ ਸਾਰੇ ਹਲਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਹਲਕੇ ਦੇ ਲੋਕ ਵਧਾਈ ਦੇ ਪਾਤਰ ਹਨ ਜਿਨ੍ਹਾਂ ਸਦਕਾ ਉਨਾਂ ਨੂੰ ਕੈਬਿਨੇਟ ਮੰਤਰੀ ਬਣਨ ਅਤੇ ਹਲਕੇ ਦਾ ਵਿਕਾਸ ਕਰਨ ਦਾ ਮੌਕਾ ਮਿਲਿਆ ਇਸ ਦੋਰਾਨ ਉਨ੍ਹਾਂ ਸਮੂਹ ਹਲਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਰੜ ਹਲਕੇ ਦੇ ਵਿਕਾਸ ਸੰਬੰਧੀ ਸਾਰੇ ਕੰਮ ਜਲਦੀ ਅਤੇ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਖਰੜ ਵਿੱਚ ਪਾਣੀ ਅਤੇ ਸੀਵਰੇਜ ਦੀ ਕਾਫੀ ਸਮੱਸਿਆ ਹੈ ਜਿਸ ਨੂੰ ਹੱਲ ਕਰਨ ਲਈ 7 ਕਰੋੜ ਰੁਪਏ ਦਾ ਪ੍ਰੋਜੈਕਟ ਬਣ ਰਿਹਾ ਹੈ ਜਿਸ ਨੂੰ ਜਲਦੀ ਹੀ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਖਰੜ ਹਲਕੇ ਦੇ ਲੋਕਾਂ ਦੀ ਹਰ ਪੱਧਰ ਤੇ ਮਦਦ ਕਰਨ ਲਈ ਖਰੜ, ਕੁਰਾਲੀ ਅਤੇ ਮਾਜਰੀ ਵਿੱਚ ਦਫ਼ਤਰ ਖੋਲ੍ਹੇ ਗਏ ਹਨ ਅਤੇ ਨਵਾਂ ਗਾਓ ਵਿੱਚ ਵੀ ਜਲਦ ਹੀ ਦਫ਼ਤਰ ਖੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਲੋਕਾਂ ਦੇ ਕੰਮ ਕਰਨ ਲਈ ਕੋਈ ਪੈਸਾ ਨਹੀਂ ਲਿਆ ਜਾ ਰਿਹਾ ਹੈ ਅਤੇ ਜੇਕਰ ਕਿਤੇ ਅਜਿਹਾ ਹੁੰਦਾ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਸਾਬਿਤ ਹੋਣ ਤੇ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।
ਸੈਰ ਸਪਾਟਾ ਵਿਭਾਗ ਦੇ ਮੰਤਰੀ ਵਜੋਂ ਗੱਲ ਕਰਦਿਆਂ ਮੈਡਮ ਮਾਨ ਕਿਹਾ ਕਿ ਇਸ ਹਲਕੇ ਨੂੰ ਟੂਰਿਜ਼ਮ ਵਜੋਂ ਵਿਕਸਤ ਕੀਤਾ ਜਾਵੇਗਾ ਤਾਂ ਜੋਂ ਇਥੋਂ ਦੇ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮਿਲ ਸਕਣ ਅਤੇ ਹਲਕਾ ਖਰੜ ਨੂੰ ਸੈਰ ਸਪਾਟਾ ਵਜੋਂ ਵੀ ਵਿਕਸਤ ਕੀਤਾ ਜਾਵੇਗਾ।
ਮੈਡਮ ਮਾਨ ਨੇ ਕਿਹਾ ਕਿ ਹਲਕੇ ਦੇ ਸਾਰੇ ਕੰਮ ਪਾਰਟੀ ਬਾਜੀ ਤੋਂ ਉਪਰ ਉਠ ਕੇ ਕੀਤੇ ਜਾਣਗੇ ਅਤੇ ਹਲਕਾ ਖਰੜ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਅਤੇ ਚੰਗਾ ਜੀਵਨ ਦੇਣ ਨੂੰ ਯਕੀਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ 5 ਸਾਲਾਂ ਵਿਚ ਖਰੜ ਹਲਕੇ ਨੂੰ ਨਵੀਂ ਨੁਹਾਰ ਤੇ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦੋਰਾਨ ਜੋ ਵੀ ਵਾਅਦੇ ਇਲਾਕਾ ਵਾਸੀਆਂ ਨਾਲ ਕੀਤੇ ਹਨ, ਉਹ ਸਾਰੇ ਪੂਰੇ ਕੀਤੇ ਜਾਣਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਅਤੇ ਸਾਥੀਆਂ ਨੂੰ ਸਿਰਾਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਖਰੜ ਤੋਂ ਮੁੱਖ ਆਗੂ ਜਗਮੋਹਨ ਸਿੰਘ ਕੰਗ ਨੇ ਹਾਜ਼ਰ ਸਮੂਹ ਸੰਗਤ ਨੂੰ ਸੰਬੋਧਨ ਕੀਤਾ ਅਤੇ ਕੈਬਨਿਟ ਮੰਤਰੀ ਬਣਨ ਤੇ ਅਨਮੋਲ ਗਗਨ ਮਾਨ ਸਮੇਤ ਉਨ੍ਹਾਂ ਦੇ ਪਰਿਵਾਰ ਅਤੇ ਹਲਕਾ ਨਿਵਾਸੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਸੀਨੀਅਰ ਪੁਲਿਸ ਕਪਤਾਨ ਸ੍ਰੀ ਵਿਵੇਕ ਸ਼ੀਲ ਸੋਨੀ, ਐਸ ਡੀ ਐਮ ਖਰੜ ਸ੍ਰੀ ਰਵਿੰਦਰ ਸਿੰਘ, ਦਵਿੰਦਰ ਸਿੰਘ ਸੈਣੀ ਬਿੱਟੂ, ਪਰਮਜੀਤ ਸਿੰਘ, ਗੁਰਮੀਤ ਸਿੰਘ, ਹਰੀਸ਼ ਰਾਣਾ, ਹਰਨੇਕ ਸਿੰਘ ਸਾਰੇ ਬਲਾਕ ਪ੍ਰਧਾਨ, ਮੈਡਮ ਕਾਂਤਾ ਸ਼ਰਮਾ ਅਤੇ ਖਰੜ ਹਲਕੇ ਦੇ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।