ਮੁਹਾਲੀ ਲਈ ਦਿੱਤੇ ਪ੍ਰਾਜੈਕਟਾਂ ਨਾਲ ਵੱਡੀ ਪੱਧਰ ਤੇ ਮਿਲੇਗੀ ਮੁਹਾਲੀ ਵਾਸੀਆਂ ਨੂੰ ਬੇਰੁਜ਼ਗਾਰੀ ਤੋਂ ਨਿਜਾਤ – ਕੁਲਵੰਤ ਸਿੰਘ
ਸੰਘੋਲ ਟਾਇਮਜ਼/ਮੋਹਾਲੀ/18 ਜੁਲਾਈ,2022(ਬਿਊਰੋ) – ਪੰਜਾਬ ਸਰਕਾਰ ਦੀ ਤਰਫੋਂ ਮੁਹਾਲੀ ਨਿਵਾਸੀਆਂ ਦੇ ਲਈ ਜਿੰਨੇ ਪ੍ਰਾਜੈਕਟ ਅਤੇ ਸਕੀਮਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਦੇ ਲਾਗੂ ਹੋਣ ਦੇ ਨਾਲ ਵੱਡੀ ਪੱਧਰ ਉਤੇ ਮੁਹਾਲੀ ਨਿਵਾਸੀਆਂ ਨੂੰ ਬੇਰੁਜ਼ਗਾਰੀ ਤੋਂ ਨਿਜਾਤ ਮਿਲੇਗੀ ।ਇਹ ਗੱਲ ਆਪ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ । ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ
ਆਪ ਦੀ ਸਰਕਾਰ ਬਣਨ ਤੋਂ ਬਾਅਦ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਸਮਾਂ -ਬੱਧ ਢੰਗ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਤਕ ਪਹੁੰਚੇ ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਈ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ ਸਮਾਜ ਵਰਗ ਦੇ ਲੋਕਾਂ ਨੂੰ ਸਹਾਇਤਾ ਮਿਲ ਸਕੇਗੀ ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ ।
ਬਹੁਤੀ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਕੰਮਾਂ ਲਈ ਇਧਰ –ਉੱਧਰ ਭਟਕਣਾ ਪੈਂਦਾ ਸੀ। ਕੁਲਵੰਤ
ਸਿੰਘ ਨੇ ਕਿਹਾ ਕਿ ਆਪ ਸਰਕਾਰ ਗ਼ਰੀਬ ਤੇ ਮਿਹਨਤੀ ਸਮਾਜ ਨਾਲ ਹਰ ਸਮੇਂ ਨਾਲ ਖੜ੍ਹੀ ਹੈ । ਇਸ ਮੌਕੇ ਤੇ ਕੁਲਵੰਤ ਸਿੰਘ ਦੇ ਨਾਲ ਕੁਲਦੀਪ ਸਿੰਘ ਸਮਾਣਾ, ਸਟੇਟ ਐਵਾਰਡੀ -ਫੂਲਰਾਜ ਸਿੰਘ, ਡਾ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਅਕਵਿੰਦਰ ਸਿੰਘ ਗੋਸਲ, ਸਾਬਕਾ ਕੌਂਸਲਰ- ਆਰਪੀ ਸ਼ਰਮਾ , ਤਰਲੋਚਨ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਸਮੇਤ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ ।