ਬਿਕਰਮ ਮਜੀਠੀਆ ਨੂੰ ਹਾਈਕੋਰਟ ਵਿਚੋਂ ਮਿਲੀ ਜ਼ਮਾਨਤ
SangholTimes/ਚੰਡੀਗੜ੍ਹ/10ਅਗਸਤ,2022
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ।ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਨਿਯਮਤ ਜ਼ਮਾਨਤ ‘ਤੇ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।