ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਕੂਲ ਫੇਜ਼ 5 ਵਿਖੇ ਸੈਮੀਨਾਰ ਦਾ ਅਯੋਜਨ
SangholTimes/ਐਸ.ਏ.ਐਸ ਨਗਰ/12ਅਗਸਤ,2022/ਗੁਰਜੀਤ ਬਿੱਲਾ –
ਅੱਜ ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ ਫੇਜ਼ 5 ਵਿਖੇ ਸੈਮੀਨਾਰ ਕੀਤਾ। ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਜਾਣਕਾਰੀ ਦਿੰਦੇ ਹੋਏ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਅੰਡਰ ਏੇਜ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦੀ ਹਦਾਇਤ ਕੀਤੀ ਅਤੇ 18 ਸਾਲ ਤੱਕ ਦੇ ਬੱਚਿਆਂ ਲਈ ਬਿਨਾ ਲਾਇਸੈਂਸ ਕੋਈ ਵੀ ਵਾਹਨ ਨਾ ਚਲਾਉਣ ਲਈ ਕਿਹਾ, ਇਸ ਦੇ ਨਾਲ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਬਾਰਿਸ਼ ਦੇ ਦਿਨਾਂ ਵਿੱਚ ਇੱਕ ਵਹੀਕਲ ਤੋਂ ਦੂਜੇ ਵਹੀਕਲ ਦਰਮਿਆਨ ਦੂਰੀ ਬਣਾ ਕੇ ਚੱਲਣ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਰਾਤ ਸਮੇਂ ਹਾਈਬੀਮ ਦੀ ਵਰਤੋਂ ਨਾ ਕਰਨ ਬਾਰੇ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ ਅਤੇ ਲਗਾਤਾਰ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਸਾਈਬਰ ਕ੍ਰਾਈਮ ਬਾਰੇ ਜਾਣਕਾਰੀ ਦਿੱਤੀ।
Show quoted text