ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਤੇ ਭਾਈ ਅਵਤਾਰ ਸਿੰਘ ਰਿਆ ਨੂੰ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਦਿੱਤੀ ਵਧਾਈ
ਫਤਹਿਗੜ੍ਹਸਾਹਿਬ/10ਨਵੰਬਰ,202(ਮਲਕੀਤ ਸਿੰਘ ਭਾਮੀਆਂ ਇੰਚਾਰਜ ਫਤਹਿਗੜ੍ਹ ਸਾਹਿਬ)SangholTimes:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਅਹੁੱਦੇੇ ਲਈ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੂਸਰੀ ਵਾਰ ਪ੍ਰਧਾਨ ਬਨਣ ਤੇ ਭਾਈ ਅਵਤਾਰ ਸਿੰਘ ਰਿਆ ਨੂੰ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਮਾਤਾ ਗੁਜਰੀ ਕਾਲਜ ਦੇ ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ, ਡਾਇਰੈਕਟਰ ਪ੍ਰਿੰਸੀਪਲ ਡਾ ਕਸ਼ਮੀਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਖੁੱਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਧਾਈ ਦਿੱਤੀ ਹੈ। ਸ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਨਣਾ ਸਮੂਚੇ ਖਾਲਸਾ ਪੰਥ ਲਈ ਬਹੁਤ ਹੀ ਮਾਣ ਤੇ ਖੁੱਸ਼ੀ ਵਾਲੀ ਗੱਲ ਹੈ। ਕਿਉਕਿ ਉਨ੍ਹਾਂ ਅਪਣੇ ਪਿਛਲੇ ਕਾਰਜਕਾਲ ਦੌਰਾਨ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਪ੍ਰਤੀ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਹੋਰਨਾਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਚੁਣੇ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ ਕਸ਼ਮੀਰ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਭਾਈ ਅਵਤਾਰ ਸਿੰਘ ਰਿਆ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵਿਦਿਆਕ ਸੰਸਥਾਵਾਂ ਅਕਾਦਮਿਕ ਸਭਿਆਚਾਰਕ, ਸਾਹਿਤਕ ਅਤੇ ਖੇਡਾਂ ਦੇ ਖੇਤਰ ਵਿੱਚ ਭਵਿੱਖ ਵੀ ਹੋਰ ਬੁਲੰਦੀ ਹਾਸਲ ਕਰਨਗੀਆਂ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ ਬਿਕਰਮਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਸਮੂਚੀ ਕਾਰਜਕਾਰਨੀ ਨੂੰ ਵਧਾਈ ਦਿੱਤੀ ਹੈ।