
ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਬਾਬਾ ਆਪੋ ਆਪ ਸਕੂਲ ਦੀ ਵਾਈਸ ਪ੍ਰਿੰਸੀਪਲ ਦਾ ਹੋਇਆ ਵਿਸ਼ੇਸ਼ ਸਨਮਾਨ
SangholTimes/Sunita Rani/ਨਾਭਾ/05ਦਸੰਬਰ,2022 – ਬਾਬਾ ਆਪੋ ਆਪ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਛੀਟਾਂ ਵਾਲਾ ਦੇ ਅਧਿਆਪਕ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਢੰਗ ਤਰੀਕੇ ਨਾਲ ਪੜ੍ਹਾਈ ਕਰਵਾਏ ਜਾਣ ਦੇ ਨਾਲ ਨਾਲ ਵਧੀਆ ਸੰਸਕਾਰ ਦੇ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਸਮੇਂ ਨੂੰ ਦੇਖਦਿਆਂ ਬੱਚੇ ਸਮਾਜ ਵਿਚ ਚੰਗੇ ਢੰਗ ਤਰੀਕੇ ਨਾਲ ਵਿਚਰਣ ਜਿਸ ਨੂੰ ਦੇਖਦਿਆਂ ਸਕੂਲ ਦੀ ਵਾਈਸ ਪ੍ਰਿੰਸੀਪਲ ਅਨੂ ਪਰੀਆਂ ਨੂੰ ਸਿਖਿਆ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਚੰਗੀਆਂ ਸੇਵਾਵਾਂ ਕਾਰਨ ਫੈਡਰੇਸਨ ਆਫ ਪ੍ਰਾਈਵੇਟ ਸਕੂਲ ਐਡ ਐਸੋਸੀਏਸ਼ਨ ਵੱਲੋਂ ਬੈਸਟ ਅਵਾਰਡ ਨਾਲ ਸਨਮਾਨਿਆ ਗਿਆ ਜਿਸ ਤੇ ਸਕੂਲ ਦੇ ਚੇਅਰਮੈਨ ਗੁਰਦਿੱਤ ਸੇਠ ਨੇ ਪ੍ਰਿੰਸੀਪਲ ਸੰਦੀਪ ਸ਼ਰਮਾ ਅਤੇ ਸਮੁੱਚੇ ਸਟਾਫ ਵੱਲੋਂ ਭਰਵਾਂ ਸਵਾਗਤ ਕਰਦਿਆਂ ਵਧਾਈ ਦਿੰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ।