ਬਠਿੰਡਾ ਮਿਲਟਰੀ ਸਟੇਸ਼ਨ ਫਾਇਰਿੰਗ : ਦੋ ਦਿਨ ਪਹਿਲਾਂ ਗਾਇਬ ਹੋਈਆਂ ਸਨ ਰਾਈਫਲ ‘ਤੇ 28 ਗੋਲੀਆਂ
Sanghol Times/ਬਠਿੰਡਾ, ਫਤਹਿਗੜ੍ਹ ਸਾਹਿਬ 12 ਅਪ੍ਰੈਲ ( ਮਲਕੀਤ ਸਿੰਘ ਭਾਮੀਆਂ) :- ਪੰਜਾਬ ਦੇ ਬਠਿੰਡਾ ‘ਚ ਸਥਿਤ ਮਿਲਟਰੀ ਸਟੇਸ਼ਨ ਬੁੱਧਵਾਰ ਨੂੰ ਸਵੇਰੇ ਗੋਲੀਬਾਰੀ ਨਾਲ ਗੂੰਜ ਗਿਆ। ਸਵੇਰੇ ਕਰੀਬ 4:30 ਵਜ੍ਹੇ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿੱਚ ਤੋਪਖਾਨੇ ਦੇ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸਦੇ ਨਾਲ ਹੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਗੋਲੀਬਾਰੀ ਦੇ ਕਾਰਨਾਂ ਦਾ ਅੱਜੇ ਪਤਾ ਨਹੀਂ ਲੱਗ ਸਕਿਆ ਹੈ। ਤਲਾਸ਼ੀ ਮੁਹਿੰਮ ਅੱਜੇ ਤੱਕ ਜਾਰੀ ਹੈ। ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਕਰਨ ਵਾਲੇ ਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦੋਸ਼ੀ ਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 4:35 ਵਜ੍ਹੇ ਹੋਈ। ਖੇਤਰ ਵਿੱਚ ਤੁਰੰਤ ਪ੍ਰਤੀਕਿਰਿਆ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ। ਭਾਰਤੀ ਫੋਜ ਨੇ ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਦਿੱਤੀ ਹੈ। ਫੋਜ ਨੇ ਦੱਸਿਆ ਕਿ ਗੋਲੀਬਾਰੀ ਤੋਪਖਾਨੇ ਦੇ ਚਾਰ ਜਵਾਨ ਮਾਰੇ ਗਏ। ਕਰਮਚਾਰੀਆਂ ਦੇ ਕਿਸੇ ਵੀ ਸੱਟ ਜਾਂ ਸੰਪਤੀ ਨੂੰ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਮਾਮਲੇ ਦੀ ਪੰਜਾਬ ਪੁਲਿਸ ਨਾਲ ਮਿਲਕੇ ਜਾਂਚ ਕੀਤੀ ਜਾ ਰਹੀ ਹੈ।