ਲੜਕੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ; ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ –
• 4 ਜੂਨ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ; ਚਾਹਵਾਨ ਉਮੀਦਵਾਰ 28 ਮਈ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ
• ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦਗਾਰ ਹੋਵੇਗੀ ਇਹ ਅਹਿਮ ਪਹਿਲਕਦਮੀ: ਅਮਨ ਅਰੋੜਾ
Sanghol Times/ਚੰਡੀਗੜ੍ਹ,13 ਮਈ,2023/ਗੁਰਜੀਤ ਬਿੱਲਾ
ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਸੂਬੇ ਦੀਆਂ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੋਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐਨ.ਡੀ.ਏ. ਵਿੱਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਲੜਕਿਆਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਮਾਈ ਭਾਗੋ ਏ.ਐਫ.ਪੀ.ਆਈ. ਨੇ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ ‘ਤੇ ਐਨ.ਡੀ.ਏ. ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਲੇਠੀ ਪਹਿਲਕਦਮੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਵਿੱਚ ਭਰਤੀ ਹੋਣ ਲਈ ਮਹਿਲਾਵਾਂ ਵਾਸਤੇ ਰਾਹ ਪੱਧਰਾ ਕਰ ਦਿੱਤਾ ਸੀ ਅਤੇ ਇਸ ਸਮੇਂ ਐੱਨ.ਡੀ.ਏ. ਵਿੱਚ ਸਿਖਲਾਈ ਅਧੀਨ 19 ਲੜਕੀਆਂ ਦੇ ਪਹਿਲੇ ਬੈਚ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਲੇਡੀ ਕੈਡਿਟ ਦਿਲਪ੍ਰੀਤ ਕੌਰ ਵੀ ਸ਼ਾਮਲ ਹੈ। ਦਿਲਪ੍ਰੀਤ ਨੇ ਦੇਸ਼ ਭਰ ‘ਚੋਂ ਲੜਕੇ ਅਤੇ ਲੜਕੀਆਂ ਦੀ ਸਾਂਝੀ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ ਸੀ। ਉਹ ਲੜਕੀਆਂ ਦੀ ਸਮੁੱਚੀ ਦਰਜਾਬੰਦੀ ਵਿੱਚ ਸਿਖਰਲੇ ਤਿੰਨਾਂ ਵਿੱਚ ਸ਼ੁਮਾਰ ਸੀ ਅਤੇ ਉਸ ਨੇ ਪੰਜਾਬ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਸੀ।
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾ-ਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਐਨ.ਡੀ.ਏ. ਦੇ ਸਿਖਲਾਈ ਕੋਰਸ ਲਈ ਅਪਲਾਈ ਕਰਨ ਵਾਸਤੇ ਇਨ੍ਹਾਂ ਲੜਕੀਆਂ ਨੇ ਸਾਲ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਕੋਲ ਪੰਜਾਬ ਦੀ ਨਿਵਾਸੀ ਹੋਣ ਦਾ ਸਬੂਤ ਹੋਵੇ। ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
———–
सूचना एवं लोक संपर्क विभाग, पंजाब
लड़कियों के सपनों को मिलेगी उड़ान; पंजाब सरकार द्वारा माई भागो ए.एफ.पी.आई. में एन.डी.ए. प्रैपरेट्री विंग शुरू करने को मंज़ूरी
4 जून को होने वाली दाखि़ला परीक्षा के लिए ऑनलाइन रजिस्ट्रेशन शुरू; इच्छुक उम्मीदवार 28 मई तक करवा सकते हैं रजिस्ट्रेशन
लड़कियों के रक्षा सेवाओं में कमिश्न्ड अफ़सर के तौर पर भर्ती होने के सपने को साकार करने में मददगार होगी यह अहम पहल: अमन अरोड़ा
Sanghol Times/चंडीगढ़l13 मई,2023/Gurjit Billa –
रक्षा सेवाओं में जाने की इच्छुक पंजाब की लड़कियों के सपने को साकार करने के लिए मुख्यमंत्री स. भगवंत मान के नेतृत्व वाली पंजाब सरकार ने इस शैक्षणिक सत्र से माई भागो आम्र्ड फोर्सेज़ प्रैपरेट्री इंस्टीट्यूट (लड़कियाँ), एस.ए.एस. नगर (मोहाली) में नेशनल डिफेंस अकैडमी (एन.डी.ए.) प्रैपरेट्री विंग शुरू करने की मंज़ूरी दे दी है। इस फ़ैसले से रक्षा सेवाओं में लड़कियों को अवसर प्रदान करने के मामले में पंजाब अग्रणी राज्य के तौर पर बरकरार है।
पंजाब के रोजग़ार सृजन, कौशल विकास एवं प्रशिक्षण मंत्री श्री अमन अरोड़ा ने कहा कि यह पहल राज्य में महिलाओं के सशक्तिकरण में अहम साबित होगी, क्योंकि इससे राज्य की हज़ारों लड़कियों को रक्षा सेवाओं में कमिश्न्ड अफ़सर के तौर पर सेवाएं निभाने के अपने सपने को साकार करने में मदद मिलेगी।
उन्होंने बताया कि 4 जून, 2023 को होने वाली दाखि़ला परीक्षा के लिए ऑनलाइन रजिस्ट्रेशन शुरू हो चुकी है और रजिस्ट्रेशन की आखिरी तारीख़ 28 मई, 2023 है।
श्री अमन अरोड़ा ने बताया कि मोहाली में महाराजा रणजीत सिंह आम्र्ड फोर्सेज़ प्रैपरेट्री इंस्टीट्यूट में पहले ही देश की सेवा के लिए एन.डी.ए. में भर्ती होने के इच्छुक पंजाब के लडक़ों के लिए प्रशिक्षण कोर्स चलाया जा रहा है। माई भागो ए.एफ.पी.आई. ने रक्षा सेवाओं में जाने की इच्छुक लड़कियों के लिए विशेष तौर पर एन.डी.ए. प्रशिक्षण कोर्स की पेशकश कर अपनी किस्म की यह पहली पहल की है।
जि़क्रयोग्य है कि केंद्र सरकार ने दो साल पहले नेशनल डिफेंस अकैडमी (एन.डी.ए.) में भर्ती होने के लिए महिलाओं के लिए रास्ता साफ कर दिया था और इस समय एन.डी.ए. में प्रशिक्षण अधीन 19 लड़कियों के पहले बैच में माई भागो आम्र्ड फोर्सेज़ प्रैपरेट्री इंस्टीट्यूट की महिला कैडिट दिलप्रीत कौर भी शामिल है। दिलप्रीत ने देश भर में लडक़े और लड़कियों की साझी मैरिट में 27वां रैंक हासिल किया था। वह लड़कियों की समूची मैरिट में शीर्ष के तीन स्थानों में शुमार थी और उसने पंजाब में पहला रैंक हासिल किया था।
माई भागो आम्र्ड फोर्सेज़ प्रैपरेट्री इंस्टीट्यूट (लड़कियों) के डायरैक्टर मेजर जनरल जे.एस. संधू ( सेवानिवृत्त) ने बताया कि इस साल पहले बैच के लिए 10 लड़कियों का चयन किया जाएगा और एन.डी.ए. के प्रशिक्षण कोर्स के लिए आवेदन करने के लिए इन लड़कियों द्वारा वर्ष 2023 में 10वीं कक्षा की परीक्षा पास की हो और उनके पास पंजाब के निवासी होने का सबूत हो। इंस्टीट्यूट में चुने जाने वाली लड़कियों के प्रशिक्षण समेत रहन-सहन का सारा ख़र्च राज्य सरकार द्वारा उठाया जाएगा।